Home / Punjabi News / Latest News: ਡਿਪਟੀ ਕਮਿਸ਼ਨਰ ਵੱਲੋਂ ਮੀਹ ਪ੍ਰਭਾਵਿਤ ਪਿੰਡਾਂ ਦਾ ਦੌਰਾ

Latest News: ਡਿਪਟੀ ਕਮਿਸ਼ਨਰ ਵੱਲੋਂ ਮੀਹ ਪ੍ਰਭਾਵਿਤ ਪਿੰਡਾਂ ਦਾ ਦੌਰਾ

Latest News: ਡਿਪਟੀ ਕਮਿਸ਼ਨਰ ਵੱਲੋਂ ਮੀਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਅਬੋਹਰ 4 ਅਗਸਤ (ਵਿਸ਼ਵ ਵਾਰਤਾ):- ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਅਬੋਹਰ ਸਬ ਡਿਵੀਜ਼ਨ ਅਧੀਨ ਪੈਂਦੇ ਵੱਖ-ਵੱਖ ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਉਨਾਂ ਨੇ ਢੀਂਗਾਂ ਵਾਲੀ, ਰੁਕਨਪੁਰਾ , ਪੱਟੀ ਬੀਲਾ ਅਤੇ ਵਰਿਆਮ ਖੇੜਾ ਦਾ ਦੌਰਾ ਕਰਕੇ ਸਥਿਤੀ ਦਾ ਜਾਇਜਾ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਿੱਥੇ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਉੱਥੇ ਹੀ ਅਧਿਕਾਰੀਆਂ ਨੂੰ ਜਲ ਨਿਕਾਸੀ ਦੇ ਕਾਰਜ ਤੇਜ਼ੀ ਨਾਲ ਨੇਪਰੇ ਚਾੜਨ ਦੀ ਹਦਾਇਤ ਕੀਤੀ ।ਉਹਨਾਂ ਨੇ ਕਿਹਾ ਕਿ ਅਚਾਨਕ ਥੋੜੇ ਸਮੇਂ ਵਿੱਚ ਜਿਆਦਾ ਵਰਖਾ ਆਉਣ ਕਾਰਨ ਜਲ ਭਰਾਵ ਦੀ ਸਮੱਸਿਆ ਆਈ ਹੈ। ਉਹਨਾਂ ਆਖਿਆ ਕਿ ਡਰੇਨੇਜ ਵਿਭਾਗ ਤੋਂ ਇਲਾਵਾ ਪੰਚਾਇਤ ਵਿਭਾਗ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਪਿੰਡਾਂ ਵਿੱਚੋਂ ਪਾਣੀ ਦੀ ਨਿਕਾਸੀ ਤਰਜੀਹੀ ਅਧਾਰ ਤੇ ਕਰਵਾਈ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ । ਉਹਨਾਂ ਨੇ ਕਿਹਾ ਕਿ ਪ੍ਰਸ਼ਾਸਨ ਪੂਰੀ ਮੁਸਤੈਦੀ ਅਤੇ ਤਨਦੇਹੀ ਨਾਲ ਜਲ ਨਿਕਾਸੀ ਦੇ ਕਾਰਜ ਵਿੱਚ ਲੱਗਿਆ ਹੋਇਆ ਹੈ ਅਤੇ ਜਲਦ ਹੀ ਸਾਰਾ ਪਾਣੀ ਬਾਹਰ ਕੱਢ ਦਿੱਤਾ ਜਾਵੇਗਾ। ਉਨਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਖੁਦ ਫੀਲਡ ਵਿੱਚ ਰਹਿ ਕੇ ਜਲ ਨਿਕਾਸੀ ਕਾਰਜਾਂ ਦੀ ਨਿਗਰਾਨੀ ਕਰਨ। ਇਸ ਮੌਕੇ ਅਬੋਹਰ ਦੇ ਐਸਡੀਐਮ ਕ੍ਰਿਸ਼ਨਾ ਪਾਲ ਰਾਜਪੂਤ ਵੀ ਉਹਨਾਂ ਦੇ ਨਾਲ ਹਾਜ਼ਰ ਸਨ।।
ਜਿਕਰ ਯੋਗ ਹੈ ਕਿ 1 ਅਗਸਤ ਵਾਲੇ ਦਿਨ ਪਈ ਭਾਰੀ ਵਰਖਾ ਨਾਲ ਜ਼ਿਲ੍ਹ ਦੇ ਕੁਝ ਪਿੰਡਾਂ ਵਿੱਚ ਜਲ ਭਰਾਵ ਦੀ ਸਥਿਤੀ ਬਣ ਗਈ ਸੀ

The post Latest News: ਡਿਪਟੀ ਕਮਿਸ਼ਨਰ ਵੱਲੋਂ ਮੀਹ ਪ੍ਰਭਾਵਿਤ ਪਿੰਡਾਂ ਦਾ ਦੌਰਾ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.


Source link

Check Also

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …