Home / Punjabi News / Latest News: ਹਰਭਜਨ ਸਿੰਘ ਈ.ਟੀ.ਓ. ਥਿਰਵੂਨੰਤਮਪੂਰਮ ਦੇ ਗੁਰੂ ਘਰ ਵਿਖੇ ਹੋਏ ਨਤਮਸਤਕ

Latest News: ਹਰਭਜਨ ਸਿੰਘ ਈ.ਟੀ.ਓ. ਥਿਰਵੂਨੰਤਮਪੂਰਮ ਦੇ ਗੁਰੂ ਘਰ ਵਿਖੇ ਹੋਏ ਨਤਮਸਤਕ

Latest News: ਹਰਭਜਨ ਸਿੰਘ ਈ.ਟੀ.ਓ. ਥਿਰਵੂਨੰਤਮਪੂਰਮ ਦੇ ਗੁਰੂ ਘਰ ਵਿਖੇ ਹੋਏ ਨਤਮਸਤਕ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਸਥਾਨਕ ਸਿੱਖਾਂ ਨੂੰ ਕੀਤੀ ਅਪੀਲ

ਚੰਡੀਗੜ੍ਹ/ਥਿਰਵੂਨੰਤਮਪੂਰਮ, 6 ਨਵੰਬਰ (ਵਿਸ਼ਵ ਵਾਰਤਾ):-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਥਿਰਵੂਨੰਤਮਪੂਰਮ ਦੇ ਸਟੇਸ਼ਨ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਉਹ ਇਥੇ ਕੇਰਲਾ ਦੇ ਮੁੱਖ ਮੰਤਰੀ ਸ੍ਰੀ ਪਿਨਾਰਾਏ ਵਿਜੇਅਨ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਿੱਚ ਸੱਦਾ ਦੇਣ ਲਈ ਪਹੁੰਚੇ ਹੋਏ ਸਨ।

ਇਸ ਮੌਕੇ ਹਾਜ਼ਰ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸਰਦਾਰ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਤੋਂ ਹਜ਼ਾਰਾਂ ਮੀਲ ਦੂਰ ਬੈਠੇ ਪੰਜਾਬੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨੂੰ ਹੋਰ ਫੈਲਾਉਣ ਦੀ ਅਪੀਲ ਕੀਤੀ।

ਉਨ੍ਹਾਂ ਇਸ ਮੌਕੇ ਹਾਜ਼ਰ ਸੰਗਤਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਵੇ ਸ਼ਹੀਦੀ ਸਮਾਗਮ ਵਿੱਚ ਸ਼ਿਰਕਤ ਕਰਨ ਦੀ ਵੀ ਅਪੀਲ ਕੀਤੀ।

The post Latest News: ਹਰਭਜਨ ਸਿੰਘ ਈ.ਟੀ.ਓ. ਥਿਰਵੂਨੰਤਮਪੂਰਮ ਦੇ ਗੁਰੂ ਘਰ ਵਿਖੇ ਹੋਏ ਨਤਮਸਤਕ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.


Source link

Check Also

ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ 541 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, ਇਤਿਹਾਸਿਕ ਗੁਰਧਾਮਾਂ ਦੇ ਕਰਨਗੇ ਦਰਸ਼ਨ

Amritsar News: ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ …