Home / Punjabi News / Manipur: ਮੁੱਖ ਮੰਤਰੀ ਬੀਰੇਨ ਸਿੰਘ ਨੇ ਨਸਲੀ ਹਿੰਸਾ ਲਈ ਮੰਗੀ ਮੁਆਫ਼ੀ

Manipur: ਮੁੱਖ ਮੰਤਰੀ ਬੀਰੇਨ ਸਿੰਘ ਨੇ ਨਸਲੀ ਹਿੰਸਾ ਲਈ ਮੰਗੀ ਮੁਆਫ਼ੀ

ਇੰਫਾਲ/ਨਵੀਂ ਦਿੱਲੀ, 31 ਦਸੰਬਰ

ਮਨੀਪੁਰ ਦੇ ਮੁੱਖ ਮੰਤਰੀ ਐੱਨ.ਬੀਰੇਨ ਸਿੰਘ ਨੇ ਸੂਬੇ ਵਿਚ ਹੋਈ ਨਸਲੀ ਹਿੰਸਾ, ਜਿਸ ਵਿਚ 250 ਤੋਂ ਵੱਧ ਲੋਕਾਂ ਦੀ ਜਾਨ ਜਾਂਦੀ ਰਹੀ ਸੀ ਤੇ ਹਜ਼ਾਰਾਂ ਲੋਕ ਘਰੋਂ ਬੇਘਰ ਹੋ ਗਏ ਸਨ, ਲਈ ਮੁਆਫ਼ੀ ਮੰਗੀ ਹੈ। ਉਨ੍ਹਾਂ ਸਾਰੇ ਭਾਈਚਾਰਿਆਂ ਨੂੰ ਅਪੀਲ ਕੀਤੀ ਕਿ ਉਹ ਪਿਛਲੀਆਂ ਗਲਤੀਆਂ ਭੁੱਲ ਕੇ ਸ਼ਾਂਤੀਪੂਰਨ ਤੇ ਖੁਸ਼ਹਾਲ ਰਾਜ ਵਿੱਚ ਇਕੱਠੇ ਰਹਿਣ।

ਮੁੱਖ ਮੰਤਰੀ ਬੀਰੇਨ ਸਿੰਘ ਨੇ ਨਵੇਂ ਸਾਲ ਦੀ ਪੂਰਬਲੀ ਸੰਧਿਆ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪਿਛਲੇ ਤਿੰਨ-ਚਾਰ ਮਹੀਨਿਆਂ ਵਿੱਚ ਸੂਬੇ ਵਿੱਚ ਕੁਝ ਹੱਦ ਤੱਕ ਸ਼ਾਂਤੀ ਰਹੀ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਨਵੇਂ ਸਾਲ ’ਚ ਹਾਲਾਤ ਆਮ ਵਾਂਗ ਹੋ ਜਾਣਗੇ। ਉਨ੍ਹਾਂ ਕਿਹਾ, ‘ਸੂਬੇ ਵਿੱਚ, ਜੋ ਵੀ ਹੋਇਆ, ਉਸ ਲਈ ਮੈਂ ਮੁਆਫ਼ੀ ਚਾਹੁੰਦਾ ਹਾਂ। ਕਈ ਵਿਅਕਤੀਆਂ ਨੇ ਆਪਣੇ ਸਨੇਹੀ ਗੁਆ ਲਏ ਅਤੇ ਕਈਆਂ ਨੂੰ ਆਪਣਾ ਘਰ-ਬਾਹਰ ਛੱਡਣਾ ਪਿਆ। ਮੈਨੂੰ ਅਫਸੋਸ ਹੈ ਅਤੇ ਮੈਂ ਮੁਆਫੀ ਚਾਹੁੰਦਾ ਹਾਂ।’ ਉਨ੍ਹਾਂ ਕਿਹਾ, ‘ਮੈਂ ਸਾਰੇ ਭਾਈਚਾਰਿਆਂ ਨੂੰ ਅਪੀਲ ਕਰਨਾ ਚਾਹਾਂਗਾ ਕਿ ਉਹ ਸਾਡੀਆਂ ਪਿਛਲੀਆਂ ਗਲਤੀਆਂ ਨੂੰ ਭੁੱਲ ਜਾਣ ਅਤੇ ਸਾਨੂੰ ਮੁਆਫ ਕਰਕੇ ਸ਼ਾਂਤੀਪੂਰਨ ਢੰਗ ਨਾਲ ਨਵੇਂ ਸਿਰੇ ਤੋਂ ਜੀਵਨ ਸ਼ੁਰੂ ਕਰਨ।’’

ਉਧਰ ਕਾਂਗਰਸ ਨੇ ਅੱਜ ਪੁੱਛਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮਨੀਪੁਰ ਦਾ ਦੌਰਾ ਕਰ ਕੇ ਅਜਿਹਾ ਕਿਉਂ ਨਹੀਂ ਕਰ ਸਕਦੇ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੁਨੀਆ ਭਰ ਦੀ ਯਾਤਰਾ ਕਰ ਰਹੇ ਹਨ, ਪਰ ਮਨੀਪੁਰ ਜਾਣ ਤੋਂ ਟਲਦੇ ਹਨ। ਰਮੇਸ਼ ਨੇ ਐਕਸ ’ਤੇ ਕਿਹਾ, ‘‘ਪ੍ਰਧਾਨ ਮੰਤਰੀ ਮਨੀਪੁਰ ’ਚ ਜਾ ਕੇ ਇਹੀ ਗੱਲ ਕਿਉਂ ਨਹੀਂ ਕਰ ਸਕਦੇ। ਉਹ 4 ਮਈ 2023 ਤੋਂ ਜਾਣਬੁੱਝ ਕੇ ਸੂਬੇ ਦਾ ਦੌਰਾ ਕਰਨ ਤੋਂ ਗੁਰੇਜ਼ ਕਰ ਰਹੇ ਹਨ।’’ -ਪੀਟੀਆਈ


Source link

Check Also

Top 10 Punjabi News Headlines and Trends from 29 June 2026

ABP Sanjha Top 10, 29 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …