Home / Punjabi News / Mansa ‘ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ

Mansa ‘ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ

SAD leader Kala Jawanda Firing : ਮਾਨਸਾ ਦੇ ਬਰੇਟਾ ਕਸਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਲਵੀਰ ਸਿੰਘ ਉਰਫ਼ ਕਾਲਾ ਜਵੰਦਾ ’ਤੇ ਗੋਲੀਆਂ ਚਲਾਉਣ ਵਾਲੇ ਹਮਲਾਵਰਾਂ ਦੀ CCTV ਫੁਟੇਜ ਸਾਹਮਣੇ ਆਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗੋਲੀ ਲੱਗਣ ਕਾਰਨ ਦਲਵੀਰ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਨੂੰ ਲੁਧਿਆਣਾ ਰੈਫਰ ਕੀਤਾ ਗਿਆ ਹੈ।

ਇਹ ਘਟਨਾ ਬੀਤੀ ਰਾਤ ਵਾਪਰੀ, ਜਦੋਂ ਅਕਾਲੀ ਆਗੂ ਦਲਵੀਰ ਸਿੰਘ ਉਰਫ਼ ਕਾਲਾ ਜਵੰਦਾ ’ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਦੇ ਪੇਟ ਵਿੱਚ ਗੋਲੀ ਲੱਗਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਪਹਿਲਾਂ ਬੁਢਲਾਡਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਹਾਲਤ ਨਾਜ਼ੁਕ ਹੋਣ ਕਾਰਨ ਲੁਧਿਆਣਾ ਰੈਫਰ ਕਰ ਦਿੱਤਾ ਗਿਆ।

ਵਾਰਦਾਤ ਦੀ CCTV ਫੁਟੇਜ ਆਈ ਸਾਹਮਣੇ

ਸਾਹਮਣੇ ਆਈ CCTV ਫੁਟੇਜ ਮੁਤਾਬਕ ਹਮਲਾਵਰਾਂ ਨੇ ਘਟਨਾ ਤੋਂ ਪਹਿਲਾਂ ਦਿਨ ਦੇ ਸਮੇਂ ਦਲਵੀਰ ਸਿੰਘ ਦੀ ਆੜ੍ਹਤ ਦੀ ਦੁਕਾਨ ਦੀ ਰੇਕੀ ਕੀਤੀ ਸੀ। ਸ਼ਾਮ ਵੇਲੇ ਜਦੋਂ ਕਾਲਾ ਜਵੰਦਾ ਆਪਣੀ ਗੱਡੀ ਵਿੱਚ ਘਰ ਜਾ ਰਹੇ ਸਨ, ਤਾਂ ਸਾਹਮਣੇ ਖੜ੍ਹੇ ਦੋ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।

ਬੁਢਲਾਡਾ ਦੇ ਡੀਐਸਪੀ ਸਿਕੰਦਰ ਸਿੰਘ ਨੇ ਦੱਸਿਆ ਕਿ ਕਾਲਾ ਜਵੰਦਾ ’ਤੇ ਫਾਇਰਿੰਗ ਦੇ ਮਾਮਲੇ ਵਿੱਚ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਪੁਸ਼ਟੀ ਕੀਤੀ ਕਿ ਦੋ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ’ਤੇ ਹਮਲਾ ਕੀਤਾ ਸੀ। ਡੀਐਸਪੀ ਨੇ ਕਿਹਾ ਕਿ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।


Source link

Check Also

ਲੁਧਿਆਣਾ ‘ਚ ਨੌਜਵਾਨ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ, 5 ਮਹੀਨਿਆਂ ਪਹਿਲੇ ਹੋਇਆ ਸੀ ਵਿਆਹ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੇ ਵੱਡੇ ਖੁਲਾਸੇ

Ludhiana News: ਲੁਧਿਆਣਾ ਵਿੱਚ ਇੱਕ ਨੌਜਵਾਨ ਨੇ ਵਿਆਹ ਤੋਂ ਲਗਭਗ ਪੰਜ ਮਹੀਨੇ ਬਾਅਦ ਨਹਿਰ ਵਿੱਚ …