Breaking News
Home / Punjabi News / Mansa ’ਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ ਮਾਹੌਲ ਤਣਾਅਪੂਰਨ , MLA ਨੂੰ ਭੀੜ ‘ਚੋਂ ਕੱਢ ਕੇ ਲੈ ਗਏ ਪੁਲਿਸ ਮੁਲਾਜ਼ਮ

Mansa ’ਚ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ ਮਾਹੌਲ ਤਣਾਅਪੂਰਨ , MLA ਨੂੰ ਭੀੜ ‘ਚੋਂ ਕੱਢ ਕੇ ਲੈ ਗਏ ਪੁਲਿਸ ਮੁਲਾਜ਼ਮ

Mansa Nagar Council Election : ਮਾਨਸਾ ‘ਚ ਨਗਰ ਕੌਂਸਲ ਚੋਣਾਂ ਲਈ ਦਾਖਲ ਨਾਮਜ਼ਦਗੀ ਪੱਤਰਾਂ ਦੀ ਜਾਂਚ ਦੌਰਾਨ ਸੋਮਵਾਰ ਨੂੰ SDM ਦਫ਼ਤਰ ਦੇ ਬਾਹਰ ਜ਼ਬਰਦਸਤ ਹੰਗਾਮਾ ਹੋਇਆ। ਹਾਲਾਤ ਇੰਨੇ ਤਣਾਅਪੂਰਨ ਹੋ ਗਏ ਕਿ ਪੁਲਿਸ ਨੂੰ  ਵਿਧਾਇਕ ਡਾ. ਵਿਜੇ ਸਿੰਗਲਾ ਨੂੰ ਭੀੜ ਵਿਚੋਂ ਕੱਢ ਕੇ ਉਨ੍ਹਾਂ ਦੀ ਗੱਡੀ ਤੱਕ ਸੁਰੱਖਿਅਤ ਪਹੁੰਚਾਉਣਾ ਪਿਆ। ਮੌਕੇ ’ਤੇ ਮੌਜੂਦ ਲੋਕਾਂ ਨੇ ਵਿਧਾਇਕ ਖ਼ਿਲਾਫ਼ ਜ਼ੋਰਦਾਰ ਨਾਰੇਬਾਜ਼ੀ ਵੀ ਕੀਤੀ।

ਜਾਣਕਾਰੀ ਅਨੁਸਾਰ ਵਾਰਡ ਨੰਬਰ 18 ਤੋਂ ਆਜ਼ਾਦ ਉਮੀਦਵਾਰ ਅਰਪਿਤ ਚੌਧਰੀ ਨੇ ਵਿਧਾਇਕ ਡਾ. ਵਿਜੇ ਸਿੰਗਲਾ ’ਤੇ ਆਪਣਾ ਨਾਮਜ਼ਦਗੀ ਪੱਤਰ ਰੱਦ ਕਰਵਾਉਣ ਦੇ ਆਰੋਪ ਲਗਾਏ। ਉਨ੍ਹਾਂ ਕਿਹਾ ਕਿ ਉਸਦੇ ਨਾਮਜ਼ਦਗੀ ਪੱਤਰ ਰੱਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਹੋਰਨਾਂ ਪਾਰਟੀਆਂ ਦੇ ਉਮੀਦਵਾਰਾਂ ਅਤੇ ਵਰਕਰਾਂ ਨੇ SDM ਦਫ਼ਤਰ ਦੇ ਬਾਹਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

ਪੜ੍ਹੋ ਹੋਰ ਖ਼ਬਰਾਂ : ਮਹਿਲਾਵਾਂ ਲਈ ਮੁਫ਼ਤ ਬੱਸ ਯਾਤਰਾ ਅਤੇ ਆਸ਼ਾ ਵਰਕਰਾਂ ਦੀ ਤਨਖਾਹ ‘ਚ ਵਾਧਾ , ਕੇਰਲ ਸਰਕਾਰ ਦੇ ਵੱਡੇ ਫੈਸਲੇ

ਪ੍ਰਦਰਸ਼ਨ ਦੌਰਾਨ ਵਿਧਾਇਕ ਡਾ. ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਨਿੱਜੀ ਸਹਾਇਕ (PA) ਦੀ ਪ੍ਰਦਰਸ਼ਨਕਾਰੀਆਂ ਨਾਲ ਧੱਕਾਮੁੱਕੀ ਵੀ ਹੋਈ। ਹਾਲਾਤ ਵਿਗੜਦੇ ਦੇਖ ਪੁਲਿਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਭੀੜ ਨੂੰ ਕਾਬੂ ਕੀਤਾ ਅਤੇ ਵਿਧਾਇਕ ਨੂੰ ਸੁਰੱਖਿਅਤ ਢੰਗ ਨਾਲ ਮੌਕੇ ਤੋਂ ਰਵਾਨਾ ਕੀਤਾ।

ਅਰਪਿਤ ਚੌਧਰੀ ਨੇ ਕਿਹਾ ਕਿ ਉਹ ਵਾਰਡ ਨੰਬਰ 18 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ ਅਤੇ ਉਨ੍ਹਾਂ ਨਾਲ ਧੱਕੇਸ਼ਾਹੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਮੰਗ ਕੀਤੀ ਕਿ ਨਾਮਜ਼ਦਗੀ ਪੱਤਰਾਂ ਦੀ ਜਾਂਚ ਨਿਰਪੱਖ ਢੰਗ ਨਾਲ ਕੀਤੀ ਜਾਵੇ। ਇਸ ਦੌਰਾਨ ਹੋਰ ਪਾਰਟੀਆਂ ਦੇ ਆਗੂ ਵੀ ਆਪਣੇ ਕਾਗਜ਼ਾਂ ਨੂੰ ਲੈ ਕੇ ਚਿੰਤਤ ਨਜ਼ਰ ਆਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ


Source link

Check Also

‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ ‘ਚ ਦਿਖਾਉਣ ਦਾ ਫ਼ੈਸਲਾ 

‘Satluj’ movie : ਪੰਜਾਬ ਵਿੱਚ ਇਸ ਸਮੇਂ ਦਿਲਜੀਤ ਦੁਸਾਂਝ ਦੀ ਫਿਲਮ ‘ਸਤਲੁਜ’ ਕਾਫੀ ਚਰਚਾ ਦਾ …