Breaking News
Home / Punjabi News / Panjab University ‘ਚ ਚੱਲੀਆਂ ਤਾਬੜਤੋੜ ਗੋਲੀਆਂ, SOPU ਦੇ ਪ੍ਰਧਾਨ ਜਸ਼ਨ ਜਵੰਦਾ ‘ਤੇ ਫਾਇਰਿੰਗ

Panjab University ‘ਚ ਚੱਲੀਆਂ ਤਾਬੜਤੋੜ ਗੋਲੀਆਂ, SOPU ਦੇ ਪ੍ਰਧਾਨ ਜਸ਼ਨ ਜਵੰਦਾ ‘ਤੇ ਫਾਇਰਿੰਗ

Panjab University Firing : ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ‘ਚ ਸ਼ਾਮ 5 ਵਜੇ ਦੇ ਕਰੀਬ ਤਾਬੜਤੋੜ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਯੂਨੀਵਰਸਿਟੀ ਦੇ ਬੌਟਨੀ ਵਿਭਾਗ ਦੀ ਪਾਰਕਿੰਗ ਵਿੱਚ SOPU ਦੇ ਨੈਸ਼ਨਲ ਪ੍ਰਧਾਨ ਜਸ਼ਨ ਜਵੰਦਾ ‘ਤੇ ਅਣਪਛਾਤੇ ਹਮਲਾਵਰਾਂ ਵੱਲੋਂ ਫਾਇਰਿੰਗ ਕੀਤੀ ਗਈ। ਇਸ ਹਮਲੇ ਨੇ ਕੈਂਪਸ ਵਿੱਚ ਸੁਰੱਖਿਆ ਪ੍ਰਬੰਧਾਂ ‘ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਮਿਲੀ ਜਾਣਕਾਰੀ ਅਨੁਸਾਰ ਦੋ ਅਣਪਛਾਤੇ ਵਿਅਕਤੀ ਸਕੂਟਰ ‘ਤੇ ਆਏ ਅਤੇ ਯੂਨੀਵਰਸਿਟੀ ਦੇ ਸੈਕਟਰ-14 ਸਥਿਤ ਬੋਟਨੀ ਵਿਭਾਗ ਦੇ ਪਾਰਕਿੰਗ ਖੇਤਰ ਦੇ ਸਾਹਮਣੇ ਜਸਨਦੀਪ ਸਿੰਘ ‘ਤੇ ਦੋ ਗੋਲੀਆਂ ਚਲਾਈਆਂ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਹਾਲਾਂਕਿ ਇਸ ਹਮਲੇ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।  

ਬਰਨਾਲਾ ‘ਚ ਗੈਸ ਦੀ ਕਿੱਲਤ ਦੌਰਾਨ ਚਾਹ ਵਾਲੀ ਦੁਕਾਨ ਤੋਂ ਸਿਲੰਡਰ ਚੋਰੀ

 ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਡੀ.ਐੱਸ.ਪੀ. ਦਲਬੀਰ ਅਤੇ ਥਾਣਾ ਸੈਕਟਰ-11 ਦੇ ਐੱਸ.ਐੱਚ.ਓ. ਇੰਸਪੈਕਟਰ ਜਸਪਾਲ ਭੁੱਲਰ ਪੁਲਿਸ ਟੀਮ ਸਮੇਤ ਮੌਕੇ ‘ਤੇ ਪਹੁੰਚੇ। ਜਾਂਚ ਲਈ ਫੋਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ ਹੈ ਅਤੇ ਪੁਲਿਸ ਨੇ ਮੌਕੇ ਤੋਂ ਦੋ ਖਾਲੀ ਖੋਲ ਬਰਾਮਦ ਕੀਤੇ ਹਨ।

ਡੀ.ਐੱਸ.ਪੀ. ਦਲਬੀਰ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋ ਗੋਲੀਆਂ ਚੱਲੀਆਂ ਹਨ। ਸਾਰੇ ਸੀ.ਸੀ.ਟੀ.ਵੀ. ਕੈਮਰੇ ਚੈੱਕ ਕੀਤੇ ਜਾ ਰਹੇ ਹਨ ਅਤੇ ਮੁਲਜ਼ਮਾਂ ਦੀ ਭਾਲ ਲਈ ਪੁਲਿਸ ਦੀਆਂ ਟੀਮਾਂ ਬਣਾ ਦਿੱਤੀਆਂ ਗਈਆਂ ਹਨ, ਉਨ੍ਹਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੱਸ ਦੇਈਏ ਕਿ ਯੂਨੀਵਰਸਿਟੀ ਵਿੱਚ ਐਤਵਾਰ ਤੋਂ ਇੱਕ ਨਾਈਟ ਸਟਾਰ ਪ੍ਰੋਗਰਾਮ ਚੱਲ ਰਿਹਾ ਹੈ, ਜਿਸ ਵਿੱਚ ਬੁੱਧਵਾਰ ਨੂੰ ਪੰਜਾਬੀ ਗਾਇਕ ਸਤਿੰਦਰ ਸਰਤਾਜ ਦਾ ਸ਼ੋਅ ਹੋਣਾ ਸੀ।  

ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੂੰ ਜਾਨੋਂ ਮਾਰਨ ਦੀ ਧਮਕੀ ,ਜਾਣੋ ਪੂਰਾ ਮਾਮਲਾ

 ਸੋਸ਼ਲ ਮੀਡੀਆ ਪੋਸਟ ਰਾਹੀਂ ਧਮਕੀ

ਹਮਲੇ ਤੋਂ ਕੁਝ ਦੇਰ ਬਾਅਦ ਹੀ ਸੋਸ਼ਲ ਮੀਡੀਆ ‘ਤੇ ਇੱਕ ਕਥਿਤ ਪੋਸਟ ਵਾਇਰਲ ਹੋਈ ਹੈ, ਜਿਸ ਵਿੱਚ ਦਵਿੰਦਰ ਬੰਬੀਹਾ ਅਤੇ ਗੋਪੀ ਘਣਸ਼ਾਮਪੁਰੀਆ ਗਰੁੱਪ ਨੇ ਇਸ ਫਾਇਰਿੰਗ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ ਏਬੀਪੀ ਸਾਂਝਾ ਇਸ ਦੀ ਪੁਸ਼ਟੀ ਨਹੀਂ ਕਰਦਾ।

ਪੋਸਟ ਵਿੱਚ ਕੀ ਲਿਖਿਆ ਹੈ?

ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਗੋਲੀ ਡੋਨੀ ਬੱਲ ਅਤੇ ਸ਼ਗਨਪ੍ਰੀਤ ਨੇ ਚਲਾਈ ਹੈ। ਹਮਲਾਵਰਾਂ ਨੇ ਲਿਖਿਆ, “ਜਸ਼ਨ ਜਵੰਦਾ ਦੀ ਕਿਸਮਤ ਚੰਗੀ ਸੀ ਕਿ ਉਹ ਬਚ ਗਿਆ, ਪਰ ਹਰ ਇੱਕ ਦੀ ਕਿਸਮਤ ਅਜਿਹੀ ਨਹੀਂ ਹੋਵੇਗੀ।” ਪੋਸਟ ਰਾਹੀਂ ਸਿੱਧੀ ਚਿਤਾਵਨੀ ਦਿੱਤੀ ਗਈ ਹੈ ਕਿ ਜੋ ਕੋਈ ਵੀ ਲਾਰੈਂਸ-ਸੋਪੂ ਗਰੁੱਪ ਨਾਲ ਚੱਲੇਗਾ, ਉਸ ਦਾ ਅੰਜਾਮ ਸਿਰਫ਼ ਮੌਤ ਹੋਵੇਗਾ।

 

ਹੋਰ ਪੜ੍ਹੋ


Source link

Check Also

Fatehgarh Sahib ‘ਚ 2 ਆਂਗਣਵਾੜੀ ਵਰਕਰਾਂ ਬੇਹੋਸ਼, ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰਦਿਆਂ ਵਿਗੜੀ ਤਬੀਅਤ

Fatehgarh Sahib News : ਫਤਿਹਗੜ੍ਹ ਸਾਹਿਬ ਵਿੱਚ ਪੰਜਾਬ ਸਰਕਾਰ ਦੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ …