Breaking News
Home / Punjabi News / Punjab: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੇ ਵੱਖ-ਵੱਖ ਪਿੰਡਾਂ ‘ਚ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

Punjab: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੇ ਵੱਖ-ਵੱਖ ਪਿੰਡਾਂ ‘ਚ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

Punjab: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੇ ਵੱਖ-ਵੱਖ ਪਿੰਡਾਂ ‘ਚ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਚੰਡੀਗੜ੍ਹ ਮਲੋਟ/ਸ੍ਰੀ ਮੁਕਤਸਰ ਸਾਹਿਬ, 06 ਅਕਤੂਬਰ (ਵਿਸ਼ਵ ਵਾਰਤਾ):- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਹਲਕੇ ਦੇ ਪਿੰਡ ਜੰਡਵਾਲਾ, ਥੇਹੜ੍ਹੀ ਅਤੇ ਫਕਰਸਰ ਵਿਖੇ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਜਦੋਂ ਕਰਨ ਵਾਲਿਆਂ ਦੀ ਨੀਅਤ ਸਾਫ ਹੋਵੇ ਤਾਂ ਕਿਸੇ ਵੀ ਕੰਮ ਵਿੱਚ ਅੜਿੱਕਾ ਨਹੀਂ ਲਗਦਾ ਤੇ ਸਾਰੇ ਕਾਰਜ ਬਹੁਤ ਵਧੀਆ ਢੰਗ ਨਾਲ ਸਿਰੇ ਚੜ੍ਹਦੇ ਹਨ। ਪੰਜਾਬ ਸਰਕਾਰ ਨੇਕ ਨੀਅਤ ਨਾਲ ਦਿਨ ਰਾਤ ਇੱਕ ਕਰ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰ ਰਹੀ ਹੈ। ਮੌਜੂਦਾ ਸੂਬਾ ਸਰਕਾਰ ਵੱਲੋਂ ਜਿੰਨੇ ਕੰਮ ਆਪਣੇ ਹੁਣ ਤਕ ਦੇ ਕਾਰਜਕਾਲ ਦੌਰਾਨ ਕਰ ਦਿੱਤੇ ਗਏ ਹਨ, ਓਨੇ ਕਾਰਜ ਤਾਂ ਹੁਣ ਤਕ ਦੀਆਂ ਸਾਰੀਆਂ ਸਰਕਾਰਾਂ ਨਹੀਂ ਕਰ ਸਕੀਆਂ ਸਨ।

ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਜੇਕਰ ਕਿਤੇ ਕੋਈ ਤਰੁਟੀ ਲਗਦੀ ਹੈ ਤਾਂ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਨੇ ਅਪਣੇ ਹੁਣ ਤਕ ਦੇ ਕਾਰਜ ਕਾਲ ਦੌਰਾਨ ਮਿਸਾਲੀ ਕੰਮ ਕੀਤਾ ਹੈ ਤੇ ਅੱਗੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਤੇ ਉਹਨਾਂ ਵਿਚੋਂ ਕਈ ਮੌਕੇ ਉੱਤੇ ਹੀ ਹੱਲ ਕੀਤੀਆਂ ਤੇ ਬਾਕੀਆਂ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।

ਇਸ ਮੌਕੇ ਸਰਪੰਚ ਨਿਰਮਲ ਸਿੰਘ ਪਿੰਡ ਜੰਡਵਾਲਾ, ਸਰਪੰਚ ਮਨਪ੍ਰੀਤ ਕੌਰ ਪਿੰਡ ਥੇਹੜ੍ਹੀ, ਸਰਪੰਚ ਮਨਪ੍ਰੀਤ ਸਿੰਘ ਢਿੱਲੋਂ ਪਿੰਡ ਫਕਰਸਰ, ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਪੰਚਾਇਤ ਮੈਂਬਰ ਹਾਜ਼ਰ ਸਨ।

___

The post Punjab: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਦੇ ਵੱਖ-ਵੱਖ ਪਿੰਡਾਂ ‘ਚ ਕਰੀਬ 3.31 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.


Source link

Check Also

Himachal ‘ਚ ਮਾਨਸੂਨ ਦਾ ਕਹਿਰ, ਭਾਰੀ ਮੀਂਹ ਕਾਰਨ 45 ਤੋਂ ਵੱਧ ਸੜਕਾਂ ਬੰਦ, ਕਈ ਇਲਾਕਿਆਂ ‘ਚ ਹੜ੍ਹ ਵਰਗੇ ਹਾਲਾਤ

Himachal Monsoon : ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਦੀ ਸ਼ੁਰੂਆਤ ਨਾਲ ਹੀ ਭਾਰੀ ਮੀਂਹ ਨੇ ਜਨਜੀਵਨ …