Punjab Employee Transfers News : ਪੰਜਾਬ ‘ਚ ਅੱਜ ਐਤਵਾਰ ਨੂੰ ਛੁੱਟੀ ਵਾਲੇ ਦਿਨ ਕੁਝ ਮੁਲਾਜ਼ਮਾਂ ਦਾ ਤਬਾਦਲਾ ਕਰ ਦਿੱਤਾ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਨਗਰ ਨਿਗਮ ਕੇਡਰ ਦੇ ਮੁਲਾਜ਼ਮਾਂ ਲਈ ਤਾਇਨਾਤੀਆਂ ਅਤੇ ਵਾਧੂ ਚਾਰਜਾਂ ਸੰਬੰਧੀ ਆਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਕਈ ਕਰਮਚਾਰੀਆਂ ਨੂੰ ਉਨ੍ਹਾਂ ਦੇ ਵਾਧੂ ਚਾਰਜਾਂ ਤੋਂ ਮੁਕਤ ਕਰ ਦਿੱਤਾ ਗਿਆ, ਜਦੋਂ ਕਿ ਤਰੱਕੀ ਪ੍ਰਾਪਤ ਕਰਨ ਵਾਲੇ ਕੁਝ ਅਧਿਕਾਰੀਆਂ ਨੂੰ ਨਵੀਂਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

ਕਿਵੇਂ ਬਣਦੀ ਹੈ ਕੱਚੇ ਅੰਬ ਦੀ ਕੜੀ ?

ਜਾਰੀ ਕੀਤੇ ਗਏ ਅਧਿਕਾਰਤ ਹੁਕਮਾਂ ਅਨੁਸਾਰ ਜਲੰਧਰ ਨਗਰ ਨਿਗਮ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਬਦਲਾਅ ਕਰਦਿਆਂ ਹਰਪ੍ਰੀਤ ਸਿੰਘ ਤੋਂ ਵਾਧੂ ਚਾਰਜ ਵਾਪਸ ਲੈ ਲਿਆ ਗਿਆ ਹੈ। ਹੁਣ ਇਹ ਅਹਿਮ ਜ਼ਿੰਮੇਵਾਰੀ ਮਨਜੀਤਇੰਦਰ ਸਿੰਘ ਨੂੰ ਸੌਂਪੀ ਗਈ ਹੈ, ਜੋ ਹੁਣ ਜਲੰਧਰ ਨਿਗਮ ਦਾ ਕੰਮਕਾਜ ਦੇਖਣਗੇ।

ਇਸੇ ਤਰ੍ਹਾਂ ਅੰਮ੍ਰਿਤਸਰ ਨਗਰ ਨਿਗਮ ਵਿੱਚ ਤਾਇਨਾਤ ਏਕਜੋਤ ਸਿੰਘ ਨੂੰ ਵੀ ਉਨ੍ਹਾਂ ਦੇ ਵਾਧੂ ਚਾਰਜ ਤੋਂ ਮੁਕਤ ਕਰ ਦਿੱਤਾ ਗਿਆ ਹੈ। ਸਰਕਾਰ ਦੇ ਇਸ ਕਦਮ ਨੂੰ ਵਿਭਾਗੀ ਕੰਮਕਾਜ ਵਿੱਚ ਤੇਜ਼ੀ ਅਤੇ ਪਾਰਦਰਸ਼ਤਾ ਲਿਆਉਣ ਦੇ ਨਜ਼ਰੀਏ ਨਾਲ ਦੇਖਿਆ ਜਾ ਰਿਹਾ ਹੈ। ਨਵੇਂ ਨਿਯੁਕਤ ਕੀਤੇ ਗਏ ਅਧਿਕਾਰੀ ਜਲਦ ਹੀ ਆਪਣਾ ਅਹੁਦਾ ਸੰਭਾਲਣਗੇ।

ਤਰੱਕੀ ਤੋਂ ਬਾਅਦ ਮਿਲੀਆਂ ਨਵੀਂਆਂ ਪੋਸਟਿੰਗਾਂ

ਵਿਭਾਗ ਨੇ ਕਮਲਦੀਪ ਸਿੰਘ ਨੂੰ ਤਰੱਕੀ ਦੇਣ ਉਪਰੰਤ ਐਸ.ਏ.ਐਸ. ਨਗਰ ਨਗਰ ਨਿਗਮ ਵਿੱਚ ਨਿਯੁਕਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਹ ਅਹੁਦਾ ਪਹਿਲਾਂ ਰਣਬੀਰ ਸਿੰਘ ਕੋਲ ਸੀ, ਜਿਨ੍ਹਾਂ ਨੂੰ ਹੁਣ ਇਸ ਵਾਧੂ ਚਾਰਜ ਦੀ ਜ਼ਿੰਮੇਵਾਰੀ ਤੋਂ ਮੁਕਤ ਕਰ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਆਮ ਤੌਰ ‘ਤੇ ਸਰਕਾਰੀ ਦਫ਼ਤਰਾਂ ਵਿੱਚ ਐਤਵਾਰ ਨੂੰ ਛੁੱਟੀ ਹੁੰਦੀ ਹੈ ਪਰ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਅਚਾਨਕ ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਨੇ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਚਰਚਾ ਛੇੜ ਦਿੱਤੀ ਹੈ। ਸਰਕਾਰ ਦਾ ਮੰਨਣਾ ਹੈ ਕਿ ਨਗਰ ਨਿਗਮਾਂ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਇਹ ਫੇਰਬਦਲ ਜ਼ਰੂਰੀ ਸੀ ਤਾਂ ਜੋ ਜਨਤਾ ਨੂੰ ਮਿਲਣ ਵਾਲੀਆਂ ਸਹੂਲਤਾਂ ਵਿੱਚ ਕੋਈ ਦੇਰੀ ਨਾ ਹੋਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

Source link
Home / Punjabi News / Punjab ‘ਚ ਛੁੱਟੀ ਵਾਲੇ ਦਿਨ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਸੂਚੀ ਕਿਸ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Tags Punjab ਅਧਕਰ ਅਧਕਰਆ ਕਥ ਕਸ ਚ ਛਟ ਜਮਵਰ ਤਬਦਲ ਦ ਦਖ ਦਨ ਨ ਮਲ ਵਲ ਸਚ ਹਏ
Check Also
ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ 541 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, ਇਤਿਹਾਸਿਕ ਗੁਰਧਾਮਾਂ ਦੇ ਕਰਨਗੇ ਦਰਸ਼ਨ
Amritsar News: ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ …
Asian Tribune Your Multilingual Newspaper covering World and local news News