Home / Punjabi News / Punjab ਦੇ ਕਾਂਗਰਸੀ ਲੀਡਰ ਖੁਸ਼ਬਾਜ ਸਿੰਘ ਜਟਾਨਾ ਦੀ ਸੜਕ ਹਾਦਸੇ ‘ਚ ਮੌਤ

Punjab ਦੇ ਕਾਂਗਰਸੀ ਲੀਡਰ ਖੁਸ਼ਬਾਜ ਸਿੰਘ ਜਟਾਨਾ ਦੀ ਸੜਕ ਹਾਦਸੇ ‘ਚ ਮੌਤ

Khushbaz Singh Jattana Death : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਖੁਸ਼ਬਾਜ਼ ਸਿੰਘ ਜਟਾਣਾ ਅਤੇ ਉਨ੍ਹਾਂ ਦੇ ਡਰਾਈਵਰ ਦੀ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਕਾਂਗਰਸ ਦੇ ਹਲਕਾ ਤਲਵੰਡੀ ਸਾਬੋ ਦੇ ਹਲਕਾ ਸੇਵਾਦਾਰ ਖੁਸਬਾਜ ਸਿੰਘ ਜਟਾਣਾ ਦਾ ਦੇਹਾਂਤ ਹੋ ਗਿਆ ਹੈ। ਇਹ ਖਬਰ ਸੁਣਦੇ ਹੀ ਹਲਕਾ ਤਲਵੰਡੀ ਸਾਬੋ ਦੇ ਕਾਂਗਰਸੀ ਆਗੂਆਂ ਵਿੱਚ ਸੋਗ ਦੀ ਲਹਿਰ ਦੌੜ ਗਈ। 

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਹਰਿਆਣਾ ਦੇ ਸੋਨੀਪਤ ਵਿੱਚ ਕੁੰਡਲੀ-ਮਾਨੇਸਰ-ਪਲਵਲ (ਕੇਐਮਪੀ) ਐਕਸਪ੍ਰੈਸਵੇਅ ‘ਤੇ ਵਾਪਰਿਆ ਹੈ। ਕਾਂਗਰਸ ਨੇਤਾ ਜਟਾਣਾ ਦੀ ਡਿਫੈਂਡਰ ਗੱਡੀ ‘ਤੇ ਕਿਸੇ ਅਣਪਛਾਤੇ ਵਿਅਕਤੀ ਨੇ ਟਰੱਕ ਚੜ੍ਹਾ ਦਿੱਤਾ ਹੈ।

ਦੱਸ ਦੇਈਏ ਕਿ ਕਾਂਗਰਸੀ ਨੇਤਾ ਖੁਸਬਾਜ ਸਿੰਘ ਜਟਾਣਾ ਤਲਵੰਡੀ ਸਾਬੋ ਤੋਂ ਦੋ ਵਾਰ ਵਿਧਾਨ ਸਭਾ ਦੀਆਂ ਚੋਣਾਂ ਲੜ ਚੁੱਕੇ ਹਨ ਪਰ ਦੋਵੇਂ ਵਾਰ ਹੀ ਕਿਸਮਤ ਨੇ ਉਨ੍ਹਾਂ ਦਾ ਸਾਥ ਨਹੀਂ ਦਿੱਤਾ, ਉਨ੍ਹਾਂ ਨੂੰ ਥੋੜੀਆਂ ਵੋਟਾਂ ਨਾਲ ਹਾਰ ਦਾ ਸਾਹਮਣੇ ਕਰਨਾ ਪਿਆ ਸੀ। ਉਹ 35,260 ਵੋਟਾਂ ਪ੍ਰਾਪਤ ਕਰਕੇ ਦੂਜੇ ਸਥਾਨ ‘ਤੇ ਰਹੇ। ਆਮ ਆਦਮੀ ਪਾਰਟੀ ਦੀ ਪ੍ਰੋਫੈਸਰ ਬਲਜਿੰਦਰ ਕੌਰ ਚੋਣ ਵਿੱਚ ਜੇਤੂ ਰਹੀ ਸੀ।

ਹੋਰ ਪੜ੍ਹੋ


Source link

Check Also

Canada ‘ਚ ਪੰਜਾਬੀ ਨੌਜਵਾਨ ਡਿਊਟੀ ਦੌਰਾਨ ਸ਼ਹੀਦ !  ਜਾਂਚ ਦੌਰਾਨ ਮੁਲਜ਼ਮ ਨੇ ਕਾਰ ਚੜ੍ਹਾ ਕੇ ਕੁਚਲਿਆ

Punjabi youth martyred in Canada : ਕੈਨੇਡਾ ਦੇ ਓਂਟਾਰੀਓ ਸੂਬੇ ਤੋਂ ਇੱਕ ਬੇਹੱਦ ਦੁਖਦਾਈ ਖ਼ਬਰ …