Home / Punjabi News / Punjab : ਬਿਕਰਮ ਮਜੀਠੀਆ ਦੀਆਂ ਮੁੜ ਵਧੀਆਂ ਮੁਸ਼ਕਿਲਾਂ, ਇੱਕ ਹੋਰ FIR ਹੋਈ ਦਰਜ

Punjab : ਬਿਕਰਮ ਮਜੀਠੀਆ ਦੀਆਂ ਮੁੜ ਵਧੀਆਂ ਮੁਸ਼ਕਿਲਾਂ, ਇੱਕ ਹੋਰ FIR ਹੋਈ ਦਰਜ

Punjab : ਬਿਕਰਮ ਮਜੀਠੀਆ ਦੀਆਂ ਮੁੜ ਵਧੀਆਂ ਮੁਸ਼ਕਿਲਾਂ, ਇੱਕ ਹੋਰ FIR ਹੋਈ ਦਰਜ

ਚੰਡੀਗੜ੍ਹ, 31 ਜੁਲਾਈ (ਵਿਸ਼ਵ ਵਾਰਤਾ): ਨਾਭਾ ਜੇਲ੍ਹ ਵਿੱਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਇਕ ਹੋਰ ਮਾਮਲਾ ਦਰਜ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ ਬਿਕਰਮ ਮਜੀਠੀਆ ਤੇ ਸਰਕਾਰੀ ਕਾਰਵਾਈ ਚ ਵਿਘਨ ਪਾਉਣ ਦੇ ਇਲਜ਼ਾਮ ਲੱਗੇ ਹਨ।

ਦੱਸ ਦਈਏ ਕਿ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਹੋਣ ਤੋਂ ਬਾਅਦ 25 ਜੂਨ 2025 ਨੂੰ ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਸਮੇ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਰੇਡ ਦੌਰਾਨ ਪੁਲਿਸ ਕਰਮਚਾਰੀਆਂ ਨਾਲ ਮਜੀਠੀਆ ਦੇ ਸਮਰਥਕਾਂ ਦੀ ਤਿੱਖੀ ਬਹਿਸ ਅਤੇ ਹੱਥੋਪਾਈ ਹੋਈ। ਸਰਕਾਰੀ ਕਾਰਵਾਈ ਵਿੱਚ ਰੁਕਾਵਟ ਪਾਉਣ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਮਜੀਠੀਆ ਅਤੇ ਉਸ ਦੇ ਸਮਰਥਕਾਂ ਖਿਲਾਫ਼ ਨਵੀਂ FIR ਦਰਜ ਕੀਤੀ ਹੈ। ਹੁਣ ਮਜੀਠੀਆ ਦੇ ਸਮਰਥਕਾਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਹੋਣ ਦੀ ਸੰਭਾਵਨਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

 

The post Punjab : ਬਿਕਰਮ ਮਜੀਠੀਆ ਦੀਆਂ ਮੁੜ ਵਧੀਆਂ ਮੁਸ਼ਕਿਲਾਂ, ਇੱਕ ਹੋਰ FIR ਹੋਈ ਦਰਜ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.


Source link

Check Also

Top 10 Punjabi News Headlines and Trends from 9 June 2026

ABP Sanjha Top 10, 9 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …