Home / Punjabi News / Punjab: 5 ਮੈਂਬਰੀ ਕਮੇਟੀ ਦੇ ਪ੍ਰਧਾਨ ਦੀ ਚੋਣ ਮੌਕੇ SGPC ਨੇ ਹਾਲ ਦੇਣ ਤੋਂ ਕੀਤਾ ਇਨਕਾਰ

Punjab: 5 ਮੈਂਬਰੀ ਕਮੇਟੀ ਦੇ ਪ੍ਰਧਾਨ ਦੀ ਚੋਣ ਮੌਕੇ SGPC ਨੇ ਹਾਲ ਦੇਣ ਤੋਂ ਕੀਤਾ ਇਨਕਾਰ

Punjab: 5 ਮੈਂਬਰੀ ਕਮੇਟੀ ਦੇ ਪ੍ਰਧਾਨ ਦੀ ਚੋਣ ਮੌਕੇ SGPC ਨੇ ਹਾਲ ਦੇਣ ਤੋਂ ਕੀਤਾ ਇਨਕਾਰ

– ਭਾਈ ਗੁਰਦਾਸ ਹਾਲ ਦੀ ਕੀਤੀ ਗਈ ਹੈ ਪੇਸ਼ਕਸ਼

ਅੰਮ੍ਰਿਤਸਰ, 8 ਅਗਸਤ 2025 (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦਲ (Punjab) ਹਿਤੈਸ਼ੀ ਲੀਡਰਸ਼ਿਪ ਵੱਲੋਂ 11 ਅਗਸਤ ਨੂੰ ਆਪਣਾ ਪ੍ਰਧਾਨ ਚੁਣਿਆ ਜਾਣਾ ਹੈ। ਜਿਸ ਦੇ ਲਈ 5 ਮੈਂਬਰੀ ਕਮੇਟੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੇਜਾ ਸਮੁੰਦਰੀ ਹਾਲ ਦੇਣ ਲਈ ਬੇਨਤੀ ਕੀਤੀ ਗਈ ਸੀ। ਜਿਸ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਨੇ 5 ਮੈਂਬਰੀ ਕਮੇਟੀ ਨੂੰ ਤੇਜਾ ਸਮੁੰਦਰੀ ਹਾਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪਰ ਇਸ ਦੇ ਬਦਲੇ ਸ਼੍ਰੋਮਣੀ ਕਮੇਟੀ ਨੇ 5 ਮੈਂਬਰੀ ਕਮੇਟੀ ਨੂੰ ਭਾਈ ਗੁਰਦਾਸ ਹਾਲ ਦੀ ਪੇਸ਼ਕਸ਼ ਕੀਤੀ ਹੈ। ਜਿੱਥੇ ਉਹ ਆਪਣਾ ਸਮਾਗਮ ਕਰ ਸਕਦੇ ਹਨ ਅਤੇ ਆਪਣਾ ਪ੍ਰਧਾਨ ਚੁਣ ਸਕਦੇ ਹਨ।

Punjab

ਦੱਸ ਦਈਏ ਕਿ ਪੰਜ ਮੈਂਬਰੀ ਕਮੇਟੀ ਵੱਲੋਂ 11 ਅਗਸਤ ਨੂੰ ਚੋਣ ਇਜਲਾਸ ਰੱਖਿਆ ਗਿਆ ਹੈ। ਇਸ ਇਜਲਾਸ ‘ਚ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਲਈ ਵਿਚਾਰ ਚਰਚਾ ਕੀਤੀ ਜਾਣੀ ਹੈ ਕਿ ਕਿਸ ਨੂੰ ਪ੍ਰਧਾਨਗੀ ਦਿੱਤੀ ਜਾਵੇ। ਇਸ ਇਸ ਤੋਂ ਪਹਿਲਾਂ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੀ ਦੌੜ ਤੋਂ ਕਿਨਾਰਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨਗੀ ਦੀ ਦੌੜ ‘ਚ ਸ਼ਾਮਿਲ ਨਹੀਂ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

The post Punjab: 5 ਮੈਂਬਰੀ ਕਮੇਟੀ ਦੇ ਪ੍ਰਧਾਨ ਦੀ ਚੋਣ ਮੌਕੇ SGPC ਨੇ ਹਾਲ ਦੇਣ ਤੋਂ ਕੀਤਾ ਇਨਕਾਰ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.


Source link

Check Also

Top 10 Punjabi News Headlines and Trends from 29 June 2026

ABP Sanjha Top 10, 29 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha ‘ਤੇ …