Home / Punjabi News / Punjab CM ਭਗਵੰਤ ਮਾਨ ਨੇ ਰਾਜਵੀਰ ਜਵੰਦਾ ਦੀ ਸਿਹਤਯਾਬੀ ਲਈ ਕੀਤੀ ਅਰਦਾਸ

Punjab CM ਭਗਵੰਤ ਮਾਨ ਨੇ ਰਾਜਵੀਰ ਜਵੰਦਾ ਦੀ ਸਿਹਤਯਾਬੀ ਲਈ ਕੀਤੀ ਅਰਦਾਸ

Punjab CM ਭਗਵੰਤ ਮਾਨ ਨੇ ਰਾਜਵੀਰ ਜਵੰਦਾ ਦੀ ਸਿਹਤਯਾਬੀ ਲਈ ਕੀਤੀ ਅਰਦਾਸ

– ਗੰਭੀਰ ਹਾਲਤ ‘ਚ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਹਨ ਪੰਜਾਬੀ ਗਾਇਕ ਜਵੰਦਾ

ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ)- ਪੰਜਾਬੀ ਗਾਇਕ ਰਾਜਵੀਰ ਜਵੰਦਾ ਇਕ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਬੱਦੀ ਤੋਂ ਸ਼ਿਮਲਾ ਨੂੰ ਜਾਂਦੇ ਮਾਰਗ ‘ਤੇ ਵਾਪਰਿਆ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੂੰ ਬੇਹੱਦ ਗੰਭੀਰ ਹਾਲਤ ਵਿੱਚ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM) ਨੇ ਰਾਜਵੀਰ ਜਵੰਦਾ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਹੈ।

ਉਨ੍ਹਾਂ ਟਵੀਟ ਕੀਤਾ ਕਿ “ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਵਾਪਰੇ ਹਾਦਸੇ ਦੌਰਾਨ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਗੰਭੀਰ ਸੱਟਾਂ ਲੱਗਣ ਦੀ ਖ਼ਬਰ ਮਿਲੀ ਹੈ। ਜਿਸ ਦੌਰਾਨ ਉਹਨਾਂ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ। ਮੈਂ ਪਰਮਾਤਮਾ ਅੱਗੇ ਉਹਨਾਂ ਦੀ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ। ਦੁਆ ਹੈ ਕਿ ਉਹ ਜਲਦ ਠੀਕ ਹੋ ਕੇ ਮੁੜ ਆਪਣੇ ਪ੍ਰਸ਼ੰਸਕਾਂ ਅਤੇ ਪਰਿਵਾਰਕ ਮੈਂਬਰਾਂ ਵਿਚਕਾਰ ਪਹੁੰਚਣ।”

ਫੋਰਟਿਸ ਹਸਪਤਾਲ ਵੱਲੋਂ ਜਾਰੀ ਮੈਡੀਕਲ ਬੁਲੇਟਿਨ ਅਨੁਸਾਰ ਰਾਜਵੀਰ ਜਵੰਦਾ ਨੂੰ ਦੁਪਹਿਰ 1:45 ਵਜੇ ਹਸਪਤਾਲ ਲਿਆਂਦਾ ਗਿਆ। ਇੱਥੇ ਲਿਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਦਿਲ ਦਾ ਦੌਰਾ ਵੀ ਪਿਆ ਸੀ। ਉਨ੍ਹਾਂ ਦੇ ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ। ਜਵੰਦਾ ਨੂੰ ਐਡਵਾਂਸਡ ਲਾਈਫ ਸਪੋਰਟ ਸਿਸਟਮ ‘ਤੇ ਰੱਖਿਆ ਗਿਆ ਹੈ ਅਤੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

The post Punjab CM ਭਗਵੰਤ ਮਾਨ ਨੇ ਰਾਜਵੀਰ ਜਵੰਦਾ ਦੀ ਸਿਹਤਯਾਬੀ ਲਈ ਕੀਤੀ ਅਰਦਾਸ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.


Source link

Check Also

Top 10 Punjabi News Headlines and Trends from 15 July 2026

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ …