Home / Punjabi News / Punjab Floods : ਪੰਜਾਬ ‘ਚ ਹੜ੍ਹਾਂ ਦੇ ਮੱਦੇਨਜ਼ਰ ਸਰਕਾਰ ਨੇ ਲਿਆ ਵੱਡਾ ਫੈਸਲਾ

Punjab Floods : ਪੰਜਾਬ ‘ਚ ਹੜ੍ਹਾਂ ਦੇ ਮੱਦੇਨਜ਼ਰ ਸਰਕਾਰ ਨੇ ਲਿਆ ਵੱਡਾ ਫੈਸਲਾ

Punjab Floods : ਪੰਜਾਬ ‘ਚ ਹੜ੍ਹਾਂ ਦੇ ਮੱਦੇਨਜ਼ਰ ਸਰਕਾਰ ਨੇ ਲਿਆ ਵੱਡਾ ਫੈਸਲਾ

– ਰਾਹਤ ਕਾਰਜਾਂ ‘ਚ ਤੇਜ਼ੀ ਲਈ ਮਾਨ ਸਰਕਾਰ ਨੇ ਚੁੱਕਿਆ ਇਹ ਕਦਮ

ਚੰਡੀਗੜ੍ਹ, 4 ਸਿਤੰਬਰ 2025 (ਵਿਸ਼ਵ ਵਾਰਤਾ): ਪੰਜਾਬ (Punjab Floods) ਦੇ 23 ਜ਼ਿਲ੍ਹੇ ਹੜ੍ਹ ਨਾਲ ਪ੍ਰਭਾਵਿਤ ਹਨ। ਇਨ੍ਹਾਂ ਵਿੱਚ ਸਭ ਤੋਂ ਵੱਧ ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਠਾਨਕੋਟ, ਪਟਿਆਲਾ, ਰੂਪਨਗਰ, ਨਵਾਂਸ਼ਹਿਰ, ਮੋਹਾਲੀ, ਸੰਗਰੂਰ ਅਤੇ ਮੁਕਤਸਰ ਸ਼ਾਮਲ ਹਨ।ਸੂਬੇ ਦੇ 1655 ਪਿੰਡ ਹੜ੍ਹਾਂ ਦੀ ਮਾਰ ਹੇਠ ਹਨ। ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਦਿੱਕਤਾਂ ਦਾ ਸਾਹਮਣਾ ਕਰ ਰਹੇ ਲੋਕਾਂ ਲਈ ਰਾਹਤ ਕਾਰਜਾਂ ‘ਚ ਤੇਜ਼ੀ ਲਈ ਮਾਨ ਸਰਕਾਰ ਨੇ ਹਰੇਕ ਹੜ੍ਹ ਪ੍ਰਭਾਵਿਤ ਪਿੰਡ ਵਿੱਚ ਇੱਕ ਗਜ਼ਟਿਡ ਅਫ਼ਸਰ ਨੂੰ ਤੈਨਾਤ ਕਰਨ ਦਾ ਫ਼ੈਸਲਾ ਲਿਆ ਹੈ।

ਇਹਨਾਂ ਅਫ਼ਸਰਾਂ ਰਾਹੀਂ ਹੜ੍ਹ ਪੀੜਤ ਪਰਿਵਾਰ ਪ੍ਰਸ਼ਾਸਨ ਨਾਲ਼ ਸਿੱਧਾ ਸੰਪਰਕ ਕਰ ਸਕਣਗੇ ਅਤੇ ਉਹਨਾਂ ਨੂੰ ਆਪਣੀਆਂ ਮੁਸ਼ਕਿਲਾਂ ਦੇ ਛੇਤੀ ਤੇ ਸੁਖਾਲ਼ੇ ਹੱਲ ਹਾਸਲ ਹੋਣਗੇ। ਮੁੱਖ ਮੰਤਰੀ ਮਾਨ ਨੇ ਇਸ ਸੰਬੰਧੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰ ਕੇ ਦਿੱਤੀ।

ਉਨ੍ਹਾਂ ਟਵੀਟ ਕੀਤਾ ਕਿ “ਸੂਬੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨਾਲ ਪ੍ਰਸ਼ਾਸਨ ਦਾ ਸਿੱਧਾ ਰਾਬਤਾ ਹੋ ਸਕੇ, ਇਸਨੂੰ ਲੈਕੇ ਅਸੀਂ ਹਰੇਕ ਪਿੰਡ ਲਈ ਇੱਕ-ਇੱਕ ਗਜ਼ਟਿਡ ਅਫ਼ਸਰ ਦੀ ਤਾਇਨਾਤੀ ਕਰ ਰਹੇ ਹਾਂ, ਤਾਂ ਜੋ ਕੁਦਰਤੀ ਮਾਰ ਨਾਲ ਪ੍ਰਭਾਵਿਤ ਲੋਕ ਆਪਣੀ ਹਰ ਤਰ੍ਹਾਂ ਦੀ ਸਮੱਸਿਆ ਉਹਨਾਂ ਨੂੰ ਦੱਸ ਸਕਣ ਤੇ ਉਹਨਾਂ ਦਾ ਜਲਦ ਅਤੇ ਢੁੱਕਵਾਂ ਹੱਲ ਹੋ ਸਕੇ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

The post Punjab Floods : ਪੰਜਾਬ ‘ਚ ਹੜ੍ਹਾਂ ਦੇ ਮੱਦੇਨਜ਼ਰ ਸਰਕਾਰ ਨੇ ਲਿਆ ਵੱਡਾ ਫੈਸਲਾ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.


Source link

Check Also

CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ…

Tarn Taran News: ਤਰਨਤਾਰਨ ਦੇ ਖਾਲੜਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਨੂੰ ਸੀਆਈਏ …