Punjab Floods: CM ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
– ਟਾਂਡਾ ਵਿਖੇ ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਸੁਣੀਆਂ
– ‘ਅਸੀਂ ਲੋਕਾਂ ਦੀ ਸੇਵਾ ‘ਚ ਹਰ ਪਲ ਹਾਜ਼ਰ ਹਾਂ” -ਮੁੱਖ ਮੰਤਰੀ
ਚੰਡੀਗੜ੍ਹ, 1 ਸਤੰਬਰ 2025 (ਵਿਸ਼ਵ ਵਾਰਤਾ): ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਬ-ਡਵੀਜ਼ਨ ਟਾਂਡਾ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ (Punjab Floods) ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਥਾਨਕ ਲੋਕਾਂ ਦੀਆਂ ਦੁੱਖ-ਤਕਲੀਫ਼ਾਂ ਨੂੰ ਸੁਣਿਆ ਅਤੇ ਹਰ ਕਿਸਮ ਦੇ ਨੁਕਸਾਨ ਦੀ ਭਰਪਾਈ ਦਾ ਭਰੋਸਾ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਰਾਹਤ ਕੈਂਪਾਂ ਦਾ ਵੀ ਦੌਰਾ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ “ਸਾਡੇ ਲਈ ਸਭ ਤੋਂ ਜ਼ਰੂਰੀ ਪਾਣੀ ‘ਚ ਫਸੇ ਲੋਕਾਂ ਤੇ ਬੇਜ਼ੁਬਾਨਾਂ ਦੀ ਜਾਨ ਬਚਾਉਣਾ ਹੈ। ਸਰਕਾਰ ਵੱਲੋਂ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਅਸੀਂ ਲੋਕਾਂ ਦੀ ਸੇਵਾ ‘ਚ ਹਰ ਪਲ ਹਾਜ਼ਰ ਹਾਂ। ਸਮੂਹ ਪੰਜਾਬੀਆਂ ਨੂੰ ਵੀ ਅਪੀਲ ਕਰਦੇ ਹਾਂ ਕਿ ਆਓ ਇਸ ਔਖੀ ਘੜੀ ‘ਚ ਰਲ਼ ਮਿਲ ਕੇ ਕਿਸੇ ਨਾ ਕਿਸੇ ਮਦਦ ਦੇ ਰੂਪ ‘ਚ ਇੱਕ ਦੂਜੇ ਦਾ ਸਹਿਯੋਗ ਕਰੀਏ।”
ਦੱਸ ਦਈਏ ਕਿ ਪੰਜਾਬ ਸਰਕਾਰ ਕੁਦਰਤੀ ਆਫ਼ਤ ਦੀ ਇਸ ਘੜੀ ਵਿੱਚ ਮਨੁੱਖਾਂ ਜਾਨਾਂ ਅਤੇ ਪਸ਼ੂ ਧਨ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸਾਰੇ ਕੈਬਨਿਟ ਮੰਤਰੀ ਲਗਾਤਾਰ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਪ੍ਰਭਾਵਿਤ ਪਰਿਵਾਰਾਂ ਤੱਕ ਲੋੜੀਂਦੀ ਸਹਾਇਤਾ ਜਲਦ ਤੋਂ ਜਲਦ ਪਹੁੰਚ ਸਕੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post Punjab Floods: CM ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.
Source link
Asian Tribune Your Multilingual Newspaper covering World and local news News