ਲਖਨਊ, 1 ਅਪਰੈਲ
ਪੰਜਾਬ ਕਿਗਜ਼ ਨੇ ਅੱਜ ਲਗਾਤਾਰ ਦੂਜੀ ਜਿੱਤ ਹਾਸਲ ਕਰਦਿਆਂ ਆਈਪੀਐਲ ਦੇ ਮੈਚ ਵਿਚ ਲਖਨਊ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ। ਲਖਨਊ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ ਵੀਹ ਓਵਰਾਂ ਵਿੱਚ ਸੱਤ ਵਿਕਟਾਂ ਦੇ ਨੁਕਸਾਨ ਨਾਲ 171 ਦੌੜਾਂ ਬਣਾਈਆਂ ਸਨ ਜਿਸ ਦੇ ਜਵਾਬ ਵਿਚ ਪੰਜਾਬ ਨੇ 16.2 ਓਵਰਾਂ ਵਿੱਚ ਦੋ ਵਿਕਟਾਂ ਦੇ ਨੁਕਸਾਨ ਨਾਲ 177 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਪੰਜਾਬ ਵਲੋਂ ਪ੍ਰਭਸਿਮਰਨ ਸਿੰਘ ਨੇ 34 ਗੇਂਦਾਂ ਵਿਚ 69 ਦੌੜਾਂ, ਸ਼੍ਰੇਅਸ ਅਈਅਰ ਨੇ 30 ਗੇਂਦਾਂ ਵਿਚ 52 ਦੌੜਾਂ ਤੇ ਐਨ ਵਡੇਰਾ ਨੇ 25 ਗੇਂਦਾਂ ਵਿੱਚ 43 ਦੌੜਾਂ ਬਣਾ ਕੇ ਜਿੱਤ ਵਿਚ ਯੋਗਦਾਨ ਪਾਇਆ।
Source link