Home / Punjabi News / Punjab News : ਪਿਤਾ ਦੀ ਮੌਤ ਦਾ ਸਰਟੀਫਿਕੇਟ ਬਣਵਾਉਣ ਗਏ ਪੁੱਤ ਨੂੰ ਮਿਲਿਆ ਖ਼ੁਦ ਦਾ ਹੀ Death Certificate , ਪਰਿਵਾਰ ਹੈਰਾਨ

Punjab News : ਪਿਤਾ ਦੀ ਮੌਤ ਦਾ ਸਰਟੀਫਿਕੇਟ ਬਣਵਾਉਣ ਗਏ ਪੁੱਤ ਨੂੰ ਮਿਲਿਆ ਖ਼ੁਦ ਦਾ ਹੀ Death Certificate , ਪਰਿਵਾਰ ਹੈਰਾਨ

Fatehgarh Sahib News : ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਅੰਬੇ ਮਾਜਰਾ ਤੋਂ ਸਰਕਾਰੀ ਰਿਕਾਰਡ ‘ਚ ਲਾਪਰਵਾਹੀ ਦਾ ਇੱਕ ਅਜਿਹਾ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਜਿਉਂਦੇ ਵਿਅਕਤੀ ਨੂੰ ਸਰਕਾਰੀ ਦਸਤਾਵੇਜ਼ਾਂ ਵਿੱਚ ਮ੍ਰਿਤਕ ਦਰਸਾ ਦਿੱਤਾ ਗਿਆ। ਜਿਸ ਨੇ ਪੂਰੇ ਪ੍ਰਸ਼ਾਸਨ ਨੂੰ ਸਵਾਲਾਂ ਦੇ ਘੇਰੇ ‘ਚ ਖੜ੍ਹਾ ਕਰ ਦਿੱਤਾ ਹੈ। 

ਆਪਣੇ ਪਿਤਾ ਦਾ ਮੌਤ ਦਾ ਸਰਟੀਫਿਕੇਟ ਬਣਵਾਉਣ ਗਏ ਇੱਕ ਨੌਜਵਾਨ ਨੂੰ ਸੰਬੰਧਤ ਵਿਭਾਗ ਵੱਲੋਂ ਉਸ ਦੇ ਪਿਤਾ ਦੀ ਜਗ੍ਹਾ ਉਸ ਦੇ ਆਪਣੇ ਹੀ ਨਾਮ ਦਾ ਮੌਤ ਦਾ ਸਰਟੀਫਿਕੇਟ ਜਾਰੀ ਕਰ ਦਿੱਤਾ। ਪਰਿਵਾਰ ਨੇ ਇਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਕੇ ਜ਼ਿੰਮੇਵਾਰ ਕਰਮਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਆਪਣੇ ਪਿਤਾ ਕੇਸਰ ਸਿੰਘ ਦੀ ਮੌਤ ਦਾ ਸਰਟੀਫਿਕੇਟ ਲੈਣ ਲਈ ਸਰਕਾਰੀ ਦਫ਼ਤਰ ਪਹੁੰਚੇ ਸਨ ਪਰ ਹੈਰਾਨੀ ਦੀ ਗੱਲ ਇਹ ਰਹੀ ਕਿ ਵਿਭਾਗ ਵੱਲੋਂ ਕੇਸਰ ਸਿੰਘ ਦੀ ਥਾਂ ਹਰਵਿੰਦਰ ਸਿੰਘ ਦੇ ਨਾਮ ਦਾ ਹੀ ਮੌਤ ਸਰਟੀਫਿਕੇਟ ਜਾਰੀ ਕਰ ਦਿੱਤਾ ਗਿਆ।

 ਸਰਟੀਫਿਕੇਟ ਦੇਖ ਪਰਿਵਾਰ ਰਹਿ ਗਿਆ ਹੈਰਾਨ

ਆਪਣੇ ਨਾਮ ਦਾ ਮੌਤ ਦਾ ਸਰਟੀਫਿਕੇਟ ਦੇਖ ਕੇ ਹਰਵਿੰਦਰ ਸਿੰਘ ਅਤੇ ਉਨ੍ਹਾਂ ਦਾ ਪਰਿਵਾਰ ਹੈਰਾਨ ਰਹਿ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਇਹ ਗਲਤੀ ਸਮੇਂ ਸਿਰ ਸਾਹਮਣੇ ਨਾ ਆਉਂਦੀ ਤਾਂ ਭਵਿੱਖ ਵਿੱਚ ਬੈਂਕਿੰਗ, ਜਾਇਦਾਦ ਅਤੇ ਪਛਾਣ ਨਾਲ ਜੁੜੇ ਕੰਮਾਂ ਵਿੱਚ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਸੀ।

ਵਿਭਾਗ ਨੇ ਦੱਸਿਆ ਕਲੈਰੀਕਲ ਗਲਤੀ

ਦੂਜੇ ਪਾਸੇ ਡਿਸਪੈਂਸਰੀ ਵਿੱਚ ਤਾਇਨਾਤ ਏਐਨਐਮ ਹਰਜੋਤ ਕੌਰ ਨੇ ਇਸ ਨੂੰ ਕਲੈਰੀਕਲ ਗਲਤੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਸਤਾਵੇਜ਼ ਤਿਆਰ ਕਰਦੇ ਸਮੇਂ ਤਕਨੀਕੀ ਗਲਤੀ ਹੋ ਗਈ ਸੀ। ਮਾਮਲਾ ਧਿਆਨ ਵਿੱਚ ਆਉਂਦੇ ਹੀ ਇਸ ਨੂੰ ਠੀਕ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਸਹੀ ਮੌਤ ਸਰਟੀਫਿਕੇਟ ਜਾਰੀ ਕਰ ਦਿੱਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।


Source link

Check Also

ਪੰਜਾਬ ਕਲੱਬ ਡਾਂਸਰ ਦਾ ਕਤਲ, ਜਾਣੋ ਕਿਵੇਂ ਫਸਿਆ ਮਕੈਨਿਕ? ਘਰ ਵਾਪਸੀ ਸਮੇਂ ਦੋਵਾਂ ਨੇ ਸੰਬੰਧ ਬਣਾਏ; ਫਿਰ…

Punjab Club Dancer Murder: ਪੰਚਕੂਲਾ ਦੇ ਸੈਕਟਰ-20 ਵਿੱਚ ਹੋਈ ਪੰਜਾਬ ਦੀ ਕਲੱਬ ਡਾਂਸਰ ਦਾ ਕਤਲ …