Sangrur News: ਪੰਜਾਬ ਦੇ ਸਿਆਸੀ ਜਗਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਮਹਿਲ ਕਲਾਂ ਤੇ ਧੂਰੀ ਹਲਕਿਆਂ ‘ਚ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਪੁਨਰ ਸੁਰਜੀਤ ਨੂੰ ਫਿਰ ਵੱਡਾ ਝਟਕਾ ਦਿੱਤਾ ਹੈ। ਪਿੰਡ ਬਾਦਲ ਵਿਖ਼ੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਹਲਕਾ ਮਹਿਲ ਕਲਾਂ ਦੇ ਦਰਜਨ ਤੋਂ ਵੱਧ ਆਗੂ ਗਗਨਦੀਪ ਸਿੰਘ ਖੰਡੇਬਾਦ ਅਤੇ ਨਾਥ ਸਿੰਘ ਹਮੀਦੀ ਹਲਕਾ ਇੰਚਾਰਜ ਦੇ ਉਪਰਾਲੇ ਸਦਕਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ।
ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਇਹ ਆਗੂ
ਇਨ੍ਹਾਂ ਵਿੱਚ ਗੁਰਮੀਤ ਸਿੰਘ ਸਰਪੰਚ ਮਾਮਦਪੁਰ, ਮਨਜੀਤ ਸਿੰਘ ਚੀਮਾ, ਬਲਜਿੰਦਰ ਸਿੰਘ ਪੰਚ, ਪ੍ਰਦੀਪ ਸਿੰਘ ਪੰਚ, ਰਮਨਜੀਤ ਸਿੰਘ ਕਰਵਾਲ, ਨਿਰਭੈ ਸਿੰਘ ਸਮਰਾ, ਬਲਿਹਾਰ ਸਿੰਘ ਜੈਲਦਾਰ, ਜਗਦੇਵ ਸਿੰਘ ਸ਼ੇਰਪੁਰ, ਬਲਵਿੰਦਰ ਸਿੰਘ ਭੋਤਨਾ, ਸਿਮਰਜੀਤ ਸਿੰਘ ਭੋਤਨਾ ਤੇ ਰੁਪਿੰਦਰ ਸਿੰਘ ਭੋਤਨਾ ਨੇ ਅਕਾਲੀ ਦਲ ਪੁਨਰ ਸੁਰਜੀਤ ਛੱਡ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ।
ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸਾਰਿਆਂ ਨੂੰ ਜੀ ਆਇਆ ਆਖਿਆ ਅਤੇ ਖੁਸ਼ੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਸਮੂਹ ਪੰਜਾਬੀ ਵਿਰੋਧੀਆਂ ਦੀਆ ਚਾਲਾਂ ਨੂੰ ਸਮਝਣ ਤੋਂ ਬਾਅਦ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਕਰ ਰਹੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਲੋਕ ਲਹਿਰ 2027 ‘ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦਾ ਮੁੱਢ ਬੰਨ੍ਹੇਗੀ ਜੋ ਕਿ ਪੰਜਾਬੀਆਂ ਦੀ ਆਪਣੀ ਸਰਕਾਰ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ
Source link
Asian Tribune Your Multilingual Newspaper covering World and local news News