Home / Punjabi News / Punjab News : ਮਾਪਿਆਂ ਦੇ ਇਕਲੌਤੇ ਪੁੱਤ ਦੀ ਰਾਵੀ ਦਰਿਆ ‘ਚ ਡੁੱਬਣ ਨਾਲ ਮੌਤ, ਪਿਆ ਚੀਕ-ਚਿਹਾੜਾ

Punjab News : ਮਾਪਿਆਂ ਦੇ ਇਕਲੌਤੇ ਪੁੱਤ ਦੀ ਰਾਵੀ ਦਰਿਆ ‘ਚ ਡੁੱਬਣ ਨਾਲ ਮੌਤ, ਪਿਆ ਚੀਕ-ਚਿਹਾੜਾ

Punjab News : ਗੁਰਦਾਸਪੁਰ ਦਾ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਧਰਮਕੋਟ ਪੱਤਣ ਵਿਖੇ ਰਾਵੀ ਦਰਿਆ ਵਿਚ ਡੁੱਬਣ ਕਾਰਨ ਮਾਪਿਆਂ ਦੇ 12 ਸਾਲਾਂ ਇਕਲੌਤੇ ਪੁੱਤਰ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਬੱਚੇ ਦੀ ਪਛਾਣ ਪ੍ਰਭਜੋਤ ਸਿੰਘ (12) ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਧਰਮਕੋਟ ਪੱਤਣ ਵਜੋਂ ਹੋਈ ਹੈ। ਪ੍ਰਭਜੋਤ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਕਿਵੇਂ ਬਣਦੀ ਹੈ ਕੱਚੇ ਅੰਬ ਦੀ ਕੜੀ ?

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪ੍ਰਭਜੋਤ ਸਿੰਘ ਬੀਤੇ ਕੱਲ ਆਪਣੇ ਇੱਕ ਦੋਸਤ ਨਾਲ ਰਾਵੀ ਦਰਿਆ ਵਿਚ ਨਹਾਉਣ ਵਾਸਤੇ ਗਿਆ ਸੀ। ਦਰਿਆ ਵਿਚ ਰੁੜਦੀ ਚੱਪਲ ਨੂੰ ਫੜਦੇ ਸਮੇਂ ਉਹ ਪਾਣੀ ਵਿਚ ਡੁੱਬ ਗਿਆ, ਜਿਸ ਦੀ ਲਾਸ਼ ਨੂੰ ਅੱਜ ਕਾਫੀ ਜੱਦੋ-ਜਹਿਦ ਬਾਅਦ ਪਿੰਡ ਵਾਸੀਆ ਤੇ ਗੋਤਾਖੋਰਾਂ ਦੀ ਮਦਦ ਨਾਲ ਲੱਭਿਆ ਗਿਆ ਹੈ। ਪੁੱਛਗਿੱਛ ਮਗਰੋਂ ਮ੍ਰਿਤਕ ਦੇ ਦੋਸਤ ਨੇ ਸਾਰੀ ਕਹਾਣੀ ਦੱਸੀ। 

ਇਸ ਘਟਨਾ ਮਗਰੋਂ ਮ੍ਰਿਤਕ ਬੱਚੇ ਦੇ ਮਾਪਿਆਂ ਅਤੇ ਪਿੰਡ ਵਾਸੀਆਂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਰਾਵੀ ਦਰਿਆ ਵਿੱਚ ਕੋਈ ਵੀ ਨਹਾਉਣ ਨਾ ਆਵੇ ਕਿਉਂਕਿ ਪਿਛਲੇ ਸਮੇਂ ਦੌਰਾਨ ਆਏ ਹੜਾਂ  ਕਰਾਨ ਪਾਣੀ ਕਾਫੀ ਡੂੰਘਾ ਹੋ ਗਿਆ ਹੈ, ਜਿਸ ਕਾਰਨ ਆਏ ਦਿਨ ਇਹੋ ਅਜਿਹੇ ਹਾਦਸੇ ਵਾਪਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ


Source link

Check Also

Top 10 Punjabi News Headlines and Trends from 15 July 2026

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ …