Punjab Congress News : ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਹੀ ਬਰਕਰਾਰ ਰਹਿਣਗੇ। ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕੈਂਪੇਨ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਹਾਈਕਮਾਨ ਨੇ ਚੋਣੀ ਕਮੇਟੀਆਂ ਦਾ ਐਲਾਨ ਕਰ ਦਿੱਤਾ ਹੈ।
ਕਾਂਗਰਸ ਪ੍ਰਧਾਨ ਦੀ ਮਨਜ਼ੂਰੀ ਤੋਂ ਬਾਅਦ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਨੇ ਅਧਿਕਾਰਕ ਸੂਚੀ ਜਾਰੀ ਕੀਤੀ। ਪ੍ਰਤਾਪ ਸਿੰਘ ਬਾਜਵਾ ਕਾਂਗਰਸ ਵਿਧਾਇਕ ਦਲ (CLP) ਦੇ ਨੇਤਾ ਵਜੋਂ ਆਪਣਾ ਅਹੁਦਾ ਸੰਭਾਲਦੇ ਰਹਿਣਗੇ।
ਇਲੈਕਸ਼ਨ ਮੈਨੇਜਮੈਂਟ ਐਂਡ ਕੋ-ਆਰਡੀਨੇਸ਼ਨ ਕਮੇਟੀ ਦਾ ਚੇਅਰਪਰਸਨ ਵਿਜੈ ਇੰਦਰ ਸਿੰਗਲਾ ਨੂੰ ਬਣਾਇਆ ਗਿਆ ਹੈ। ਕੋਰ ਕਮੇਟੀ ਦੇ ਚੇਅਰਪਰਸਨ ਸੁਖਜਿੰਦਰ ਸਿੰਘ ਰੰਧਾਵਾ ਹੋਣਗੇ, ਜਦਕਿ ਮੈਨੀਫੈਸਟੋ ਕਮੇਟੀ ਦੀ ਕਮਾਨ ਡਾ. ਅਮਰ ਸਿੰਘ ਨੂੰ ਸੌਂਪੀ ਗਈ ਹੈ।
3 ਵਰਕਿੰਗ ਪ੍ਰਧਾਨਾਂ ਦੀ ਨਿਯੁਕਤੀ
ਹਾਈਕਮਾਨ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਤਿੰਨ ਨਵੇਂ ਵਰਕਿੰਗ ਪ੍ਰਧਾਨ ਵੀ ਨਿਯੁਕਤ ਕੀਤੇ ਹਨ। ਇਨ੍ਹਾਂ ਵਿੱਚ ਸੁਖਵਿੰਦਰ ਸਿੰਘ ਡੈਨੀ, ਰਾਜ ਕੁਮਾਰ ਵੇਰਕਾ ਅਤੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਸ਼ਾਮਲ ਕੀਤਾ ਗਿਆ ਹੈ।
ਕੈਂਪੇਨ ਕਮੇਟੀ ਵਿੱਚ 3 ਕੋ-ਚੇਅਰਪਰਸਨ
ਕੈਂਪੇਨ ਕਮੇਟੀ ਵਿੱਚ ਤਿੰਨ ਕੋ-ਚੇਅਰਪਰਸਨ ਵੀ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਵਿੱਚ ਵਿਧਾਇਕ ਸੁਖਪਾਲ ਸਿੰਘ ਖਹਿਰਾ, ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ।
ਇਲੈਕਸ਼ਨ ਮੈਨੇਜਮੈਂਟ ਕਮੇਟੀ ਵਿੱਚ ਵੀ ਵੱਡੀਆਂ ਨਿਯੁਕਤੀਆਂ
ਇਲੈਕਸ਼ਨ ਮੈਨੇਜਮੈਂਟ ਐਂਡ ਕੋ-ਆਰਡੀਨੇਸ਼ਨ ਕਮੇਟੀ ਦੇ ਕੋ-ਚੇਅਰਪਰਸਨ ਵਜੋਂ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ, ਸਾਬਕਾ ਮੰਤਰੀ ਰਜ਼ੀਆ ਸੁਲਤਾਨਾ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਨਿਯੁਕਤ ਕੀਤਾ ਗਿਆ ਹੈ।
ਮੈਨੀਫੈਸਟੋ ਕਮੇਟੀ ਵਿੱਚ ਇਹ ਆਗੂ ਵੀ ਸ਼ਾਮਲ
ਮੈਨੀਫੈਸਟੋ ਕਮੇਟੀ ਦੇ ਕੋ-ਚੇਅਰਪਰਸਨ ਵਜੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਪਰਗਟ ਸਿੰਘ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਸਾਬਕਾ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
Source link
Asian Tribune Your Multilingual Newspaper covering World and local news News