ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਅਮਰੀਕਾ ‘ਚ ਭਾਰਤੀ ਨਾਗਰਿਕ ‘ਤੇ ਦੋਸ਼ ਆਇਦ ਕੀਤੇ ਗਏ ਹਨ। ਇਸ ਭਾਰਤੀ ਨਾਗਰਿਕ ਦਾ ਨਾਂਅ ਵਿਕਾਸ ਯਾਦਵ ਹੈ। ਇਸ ਤੋਂ ਪਹਿਲਾਂ ਮੂਲ ਚਾਰਜਸ਼ੀਟ ਵਿੱਚ ਵਿਕਾਸ ਯਾਦਵ ਦਾ ਜ਼ਿਕਰ ਸੀਸੀ-1 ਵਜੋਂ ਕੀਤਾ ਗਿਆ ਸੀ। ਪਿਛਲੇ ਸਾਲ ਨਵੰਬਰ ਵਿੱਚ ਫਾਈਨੈਂਸ਼ੀਅਲ ਟਾਈਮਜ਼ ਨੇ ਆਪਣੀ ਰਿਪੋਰਟ ਵਿੱਚ ਦਾਅਵਾ ਕੀਤਾ ਸੀ ਕਿ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਅਮਰੀਕੀ ਧਰਤੀ ’ਤੇ ਰਚੀ ਗਈ ਸੀ, ਜਿਸ ਨੂੰ ਨਾਕਾਮ ਕਰ ਦਿੱਤਾ ਗਿਆ ਸੀ।ਇਸ ਤੋਂ ਬਾਅਦ ਅਮਰੀਕੀ ਨਿਆਂ ਵਿਭਾਗ ਨੇ ਵੀ ਇਸ ਮਾਮਲੇ ਨੂੰ ਲੈ ਕੇ ਨਿਊਯਾਰਕ ਜ਼ਿਲ੍ਹਾ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ। ਇਸ ਵਿੱਚ ਨਿਖਿਲ ਗੁਪਤਾ ਨਾਮ ਦੇ ਇੱਕ ਭਾਰਤੀ ਨਾਗਰਿਕ ਅਤੇ ਇੱਕ ਅਣਪਛਾਤੇ ਭਾਰਤੀ ਸਰਕਾਰੀ ਅਧਿਕਾਰੀ ‘ਤੇ ਪੰਨੂ ਦੇ ਕਤਲ ਦੀ ਯੋਜਨਾ ਬਣਾਉਣ ਦਾ ਦੋਸ਼ ਲਗਾਇਆ ਗਿਆ ਸੀ। ਨਿਖਿਲ ਗੁਪਤਾ ਨੂੰ ਪਿਛਲੇ ਸਾਲ ਜੂਨ ‘ਚ ਚੈੱਕ ਗਣਰਾਜ ‘ਚ ਗ੍ਰਿਫਤਾਰ ਕੀਤਾ ਗਿਆ ਸੀ ਤੇ ਇਸ ਸਾਲ ਉਸ ਨੂੰ ਅਮਰੀਕਾ ਹਵਾਲੇ ਕੀਤਾ ਗਿਆ ਸੀ। ਨਿਖਿਲ ਗੁਪਤਾ ਇਸ ਸਮੇਂ ਅਮਰੀਕਾ ਦੀ ਜੇਲ੍ਹ ਵਿੱਚ ਬੰਦ ਹੈ।ਵੀਰਵਾਰ ਨੂੰ ਅਮਰੀਕੀ ਵਕੀਲਾਂ ਨੇ ਪੰਨੂ ਦੀ ਹੱਤਿਆ ਦੀ ਅਸਫਲ ਸਾਜ਼ਿਸ਼ ਦੇ ਮਾਮਲੇ ‘ਚ ਅਹਿਮ ਖੁਲਾਸਾ ਕੀਤਾ ਤੇ ਵਿਕਾਸ ਯਾਦਵ ਦਾ ਨਾਂ ਅੱਗੇ ਰੱਖਿਆ। ਯਾਦਵ ‘ਤੇ “ਭਾੜੇ ਲਈ ਕਤਲ” ਅਤੇ “ਮਨੀ ਲਾਂਡਰਿੰਗ” ਦੇ ਗੰਭੀਰ ਦੋਸ਼ ਲਗਾਏ ਗਏ ਹਨ।
Source link