ਜੰਮੂ, 11 ਮਾਰਚ
ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇੱਕ ਵਾਹਨ ਸੜਕ ਤੋਂ ਤਿਲਕ ਕੇ ਡੂੰਘੀ ਖੱਡ ਵਿੱਚ ਜਾ ਡਿੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ ਹੈ।
ਇਹ ਹਾਦਸਾ ਜ਼ਿਲ੍ਹੇ ਦੇ ਗੰਗੋਦ ਖੇਤਰ ਦੇ ਨੇੜੇ ਉਸ ਸਮੇਂ ਵਾਪਰਿਆ ਜਦੋਂ ਡਰਾਈਵਰ ਨੇ ਟੈਂਪੋ ਟਰੈਵਲਰ ਤੋਂ ਕੰਟਰੋਲ ਗੁਆ ਦਿੱਤਾ ਅਤੇ ਵਾਹਨ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਡਿੱਗ ਗਿਆ।
ਉਨ੍ਹਾਂ ਕਿਹਾ ਕਿ ਹਾਦਸੇ ਤੋਂ ਤੁਰੰਤ ਬਾਅਦ, ਸਥਾਨਕ ਪੁਲੀਸ ਅਤੇ ਐਸਡੀਆਰਐਫ ਦੇ ਮੁਲਾਜ਼ਮ ਬਚਾਅ ਕਾਰਜਾਂ ਲਈ ਮੌਕੇ ‘ਤੇ ਪਹੁੰਚੇ। ਅਧਿਕਾਰੀਆਂ ਨੇ ਹੋਰ ਕਿਹਾ ਕਿ ਤਿੰਨ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇਇੱਕ ਨੇ ਹਸਪਤਾਲ ਲਿਜਾਂਦੇ ਸਮੇਂ ਦਮ ਤੋੜ ਦਿੱਤਾ। ਅੱਠ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਐਸਐਸਪੀ ਰਿਆਸੀ ਪਰਮਵੀਰ ਸਿੰਘ ਨੇ ਕਿਹਾ, “ਵਾਹਨ ਜੰਮੂ ਤੋਂ ਮਹੋਰੇ ਜਾ ਰਿਹਾ ਸੀ। ਇਹ ਡੂੰਘੀ ਖੱਡ ਵਿੱਚ ਡਿੱਗ ਗਿਆ। ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇੱਕ ਨੇ ਹਸਪਤਾਲ ਜਾਂਦੇ ਸਮੇਂ ਦਮ ਤੋੜਿਆ। ਅੱਠ ਜ਼ਖ਼ਮੀਆਂ ਵਿੱਚੋਂ ਛੇ ਨੂੰ ਜੰਮੂ ਭੇਜ ਦਿੱਤਾ ਗਿਆ ਹੈ।” -ਪੀਟੀਆਈ
Source link