Home / Punjabi News / Salman Khan: ਮੁੰਬਈ ਪੁਲੀਸ ਹੈਲਪਲਾਈਨ ’ਤੇ ਸਲਮਾਨ ਖਾਨ ਲਈ ਧਮਕੀ ਭਰਿਆ ਸੁਨੇਹਾ, ਮਾਮਲਾ ਦਰਜ

Salman Khan: ਮੁੰਬਈ ਪੁਲੀਸ ਹੈਲਪਲਾਈਨ ’ਤੇ ਸਲਮਾਨ ਖਾਨ ਲਈ ਧਮਕੀ ਭਰਿਆ ਸੁਨੇਹਾ, ਮਾਮਲਾ ਦਰਜ

ਮੁੰਬਈ, 14 ਅਪਰੈਲ

Salman Khan:  ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਮੁੰਬਈ ਟ੍ਰੈਫਿਕ ਪੁਲੀਸ ਨੂੰ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਇਕ ਸੁਨੇਹਾ ਮਿਲਿਆ ਹੈ ਅਤੇ ਇਸ ਸਬੰਧ ਵਿਚ ਇਕ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਐਤਵਾਰ ਨੂੰ ਟ੍ਰੈਫਿਕ ਪੁਲੀਸ ਦੀ ਵਟਸਐਪ ਹੈਲਪਲਾਈਨ ‘ਤੇ ਪ੍ਰਾਪਤ ਹੋਏ ਸੁਨੇਹੇ ਵਿੱਚ ਅਦਾਕਾਰ ਦੀ ਕਾਰ ਨੂੰ ਉਡਾਉਣ ਅਤੇ ਉਸਦੇ ਘਰ ਵਿਚ ਦਾਖਲ ਹੋ ਕੇ ਉਸਨੂੰ ਕੁੱਟਣ ਦੀ ਧਮਕੀ ਦਿੱਤੀ। ਸੀਨੀਅਰ ਅਧਿਕਾਰੀਆਂ ਨੂੰ ਸੂਚਨਾ ਦੇਣ ਉਪਰੰਤ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ।

ਅਧਿਕਾਰੀ ਨੇ ਅੱਗੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ। ਟ੍ਰੈਫਿਕ ਪੁਲੀਸ ਹੈਲਪਲਾਈਨ ਨੂੰ ਹਾਲ ਹੀ ਵਿਚ 59 ਸਾਲਾ ਅਦਾਕਾਰ ਨੂੰ ਨਿਸ਼ਾਨਾ ਬਣਾਉਣ ਵਾਲੇ ਕਈ ਧਮਕੀ ਭਰੇ ਸੁਨੇਹੇ ਮਿਲੇ ਹਨ। -ਪੀਟੀਆਈ


Source link

Check Also

ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ 541 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ, ਇਤਿਹਾਸਿਕ ਗੁਰਧਾਮਾਂ ਦੇ ਕਰਨਗੇ ਦਰਸ਼ਨ

Amritsar News: ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ …