Breaking News
Home / Punjabi News / Sangrur News : ਧੂਰੀ ‘ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 

Sangrur News : ਧੂਰੀ ‘ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 

Sangrur News : ਸੰਗਰੂਰ ਦੇ ਧੂਰੀ ਸ਼ਹਿਰ ਵਿੱਚ ਕੱਕੜਵਾਲ ਰੋਡ ‘ਤੇ ਪੁਰਾਣੀ ਆਪਸੀ ਰੰਜਿਸ਼ ਨੂੰ ਲੈ ਕੇ ਹੋਈ ਖੂਨੀ ਝੜਪ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦਕਿ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਦੋ ਧਿਰਾਂ ਵਿਚਾਲੇ ਕਿਸੇ ਪੁਰਾਣੇ ਵਿਵਾਦ ਨੂੰ ਲੈ ਕੇ ਤਕਰਾਰ ਹੋਈ, ਜੋ ਦੇਖਦੇ ਹੀ ਦੇਖਦੇ ਹਿੰਸਕ ਝੜਪ ਵਿੱਚ ਬਦਲ ਗਈ। ਇਸ ਦੌਰਾਨ ਦੋ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਸਥਾਨਕ ਲੋਕਾਂ ਦੀ ਮਦਦ ਨਾਲ ਦੋਵਾਂ ਨੂੰ ਤੁਰੰਤ ਧੂਰੀ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲਿਸ ਮੁਤਾਬਕ, ਮ੍ਰਿਤਕਾਂ ਦੀ ਉਮਰ ਕਰੀਬ 22 ਅਤੇ 25 ਸਾਲ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਭਾਰੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚੀ ਅਤੇ ਪੂਰੇ ਇਲਾਕੇ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਬੂਤ ਇਕੱਠੇ ਕਰਨ ਦੀ ਕਾਰਵਾਈ ਸ਼ੁਰੂ ਕੀਤੀ। ਜਾਂਚ ਟੀਮ ਵੱਲੋਂ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਘਟਨਾ ਦੀ ਪੂਰੀ ਸੱਚਾਈ ਸਾਹਮਣੇ ਆ ਸਕੇ।

ਡੀਐਸਪੀ ਧੂਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਪੁਰਾਣੀ ਆਪਸੀ ਰੰਜਿਸ਼ ਨਾਲ ਜੁੜਿਆ ਹੋਇਆ ਲੱਗਦਾ ਹੈ। ਉਨ੍ਹਾਂ ਕਿਹਾ ਕਿ ਮੌਕੇ ਤੋਂ ਇੱਕ ਚਾਕੂਨੁਮਾ ਹਥਿਆਰ ਵੀ ਬਰਾਮਦ ਕੀਤਾ ਗਿਆ ਹੈ, ਜਿਸ ਨੂੰ ਜਾਂਚ ਲਈ ਕਬਜ਼ੇ ਵਿੱਚ ਲਿਆ ਗਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪੱਖ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੀ ਪਛਾਣ ਕਰਨ ਲਈ ਤਕਨੀਕੀ ਸਬੂਤਾਂ ਅਤੇ ਸੀਸੀਟੀਵੀ ਫੁਟੇਜ ਦੀ ਮਦਦ ਲਈ ਜਾ ਰਹੀ ਹੈ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।


Source link

Check Also

‘Satluj’ movie : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਬਣੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡਾਂ ‘ਚ ਦਿਖਾਉਣ ਦਾ ਫ਼ੈਸਲਾ 

‘Satluj’ movie : ਪੰਜਾਬ ਵਿੱਚ ਇਸ ਸਮੇਂ ਦਿਲਜੀਤ ਦੁਸਾਂਝ ਦੀ ਫਿਲਮ ‘ਸਤਲੁਜ’ ਕਾਫੀ ਚਰਚਾ ਦਾ …