Home / Punjabi News / Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

Sangrur Farmer Suicide Case : ਸੰਗਰੂਰ ਜ਼ਿਲ੍ਹੇ ਦੇ ਸੁਨਾਮ ਨੇੜਲੇ ਪਿੰਡ ਖਡਿਆਲ ਵਿੱਚ ਕਰਜ਼ੇ ਤੋਂ ਪਰੇਸ਼ਾਨ ਇੱਕ ਕਿਸਾਨ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ 45 ਸਾਲਾ ਦਰਸ਼ਨ ਸਿੰਘ, ਪੁੱਤਰ ਦਲੀਪ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ‘ਤੇ ਸਰਕਾਰੀ ਅਤੇ ਨਿੱਜੀ ਮਿਲਾ ਕੇ ਕਰੀਬ 20 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਾਰਨ ਉਹ ਲੰਬੇ ਸਮੇਂ ਤੋਂ ਮਾਨਸਿਕ ਤਣਾਅ ਵਿੱਚ ਸੀ।

ਮ੍ਰਿਤਕ ਦੇ ਭਰਾ ਸਤਨਾਮ ਸਿੰਘ ਨੇ ਦੱਸਿਆ ਕਿ ਦਰਸ਼ਨ ਸਿੰਘ ਖੇਤ ਵਿੱਚ ਗਿਆ ਅਤੇ ਉੱਥੇ ਸਲਫਾਸ ਦੀਆਂ ਜ਼ਹਿਰੀਲੀਆਂ ਗੋਲੀਆਂ ਨਿਗਲ ਲਈਆਂ। ਘਟਨਾ ਦਾ ਪਤਾ ਲੱਗਣ ‘ਤੇ ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਸਿਵਲ ਹਸਪਤਾਲ ਸੁਨਾਮ ਲੈ ਗਏ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਸਿਰਫ਼ 3 ਏਕੜ ਜ਼ਮੀਨ, 3 ਬੱਚਿਆਂ ਦਾ ਪਿਤਾ ਸੀ

ਸਤਨਾਮ ਸਿੰਘ ਮੁਤਾਬਕ ਦਰਸ਼ਨ ਸਿੰਘ ਕੋਲ ਸਿਰਫ਼ 3 ਏਕੜ ਖੇਤੀਯੋਗ ਜ਼ਮੀਨ ਸੀ ਅਤੇ ਉਹ ਤਿੰਨ ਬੱਚਿਆਂ ਦਾ ਪਿਤਾ ਸੀ। ਖੇਤੀ ਵਿੱਚ ਲਗਾਤਾਰ ਹੋ ਰਹੇ ਘਾਟੇ ਅਤੇ ਪਰਿਵਾਰ ਦੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਉਸ ਨੇ ਬੈਂਕਾਂ, ਆੜ੍ਹਤੀਆਂ ਅਤੇ ਹੋਰ ਸਰੋਤਾਂ ਤੋਂ ਕਰਜ਼ਾ ਲਿਆ ਹੋਇਆ ਸੀ। ਹੌਲੀ-ਹੌਲੀ ਇਹ ਕਰਜ਼ਾ ਕਰੀਬ 20 ਲੱਖ ਰੁਪਏ ਤੱਕ ਪਹੁੰਚ ਗਿਆ। ਆਰਥਿਕ ਤੰਗੀ ਅਤੇ ਕਰਜ਼ਾ ਨਾ ਚੁਕਾ ਸਕਣ ਕਾਰਨ ਉਹ ਕਾਫ਼ੀ ਸਮੇਂ ਤੋਂ ਤਣਾਅ ਵਿੱਚ ਸੀ।

ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਚੌਕੀ ਮਹਲਾਂ ਚੌਕ ਦੇ ਇੰਚਾਰਜ ਸਬ-ਇੰਸਪੈਕਟਰ ਬਲਕਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਅਮਰੀਕ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) ਦੀ ਧਾਰਾ 194 ਤਹਿਤ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।

ਕਿਸਾਨ ਯੂਨੀਅਨ ਨੇ ਕੀਤੀ ਮੁਆਵਜ਼ੇ ਅਤੇ ਕਰਜ਼ਾ ਮਾਫ਼ੀ ਦੀ ਮੰਗ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਰਾਮ ਸਰਨ ਸਿੰਘ ਉਗਰਾਹਾਂ ਅਤੇ ਸੁਖਪਾਲ ਸਿੰਘ ਮਾਨਕ ਕਨਕਵਾਲ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਕਿਸਾਨ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ, ਪਰਿਵਾਰ ਨੂੰ ਉਚਿਤ ਆਰਥਿਕ ਮੁਆਵਜ਼ਾ ਦਿੱਤਾ ਜਾਵੇ ਅਤੇ ਹਰ ਸੰਭਵ ਸਰਕਾਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।


Source link

Check Also

Schools holiday : ਵਿਦਿਆਰਥੀਆਂ ਲਈ ਵੱਡੀ ਖ਼ਬਰ , ਗਰਮੀ ਕਾਰਨ 22 ਜੁਲਾਈ ਤੱਕ ਬੰਦ ਰਹਿਣਗੇ ਸਕੂਲ , ਸਰਕਾਰ ਦਾ ਫੈਸਲਾ     

Schools holiday : ਭਿਆਨਕ ਗਰਮੀ ਅਤੇ ਹੁੰਮਸ ਨੂੰ ਦੇਖਦੇ ਹੋਏ ਜੰਮੂ-ਕਸ਼ਮੀਰ ਸਰਕਾਰ ਨੇ ਸਕੂਲਾਂ ਵਿੱਚ …