Home / Punjabi News / SC ਸਕਾਲਰਸ਼ਿਪ ਘੁਟਾਲੇ ‘ਚ ਧਰਮਸੋਤ ਦੀ ਬਰਖ਼ਾਸਤਗੀ ਤੇ ਗ੍ਰਿਫ਼ਤਾਰੀ ਲਈ ਅਕਾਲੀ ਦਲ ਕੱਢੇਗੀ ਰੈਲੀ

SC ਸਕਾਲਰਸ਼ਿਪ ਘੁਟਾਲੇ ‘ਚ ਧਰਮਸੋਤ ਦੀ ਬਰਖ਼ਾਸਤਗੀ ਤੇ ਗ੍ਰਿਫ਼ਤਾਰੀ ਲਈ ਅਕਾਲੀ ਦਲ ਕੱਢੇਗੀ ਰੈਲੀ

SC ਸਕਾਲਰਸ਼ਿਪ ਘੁਟਾਲੇ ‘ਚ ਧਰਮਸੋਤ ਦੀ ਬਰਖ਼ਾਸਤਗੀ ਤੇ ਗ੍ਰਿਫ਼ਤਾਰੀ ਲਈ ਅਕਾਲੀ ਦਲ ਕੱਢੇਗੀ ਰੈਲੀ

ਸ਼੍ਰੋਮਣੀ ਅਕਾਲੀ ਦਲ ਦੇ ਅਨੁਸੂਚਿਤ ਜਾਤੀ ਵਿੰਗ ਨੇ ਅੱਜ ਐਲਾਨ ਕੀਤਾ ਕਿ ਉਸ ਵੱਲੋਂ 2 ਨਵੰਬਰ ਨੂੰ ਨਾਭਾ ਵਿੱਚ ਵਿਸ਼ਾਲ ਰੈਲੀ ਕੀਤੀ ਜਾਵੇਗੀ।

Image courtesy Abp Sanjha

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਅਨੁਸੂਚਿਤ ਜਾਤੀ ਵਿੰਗ ਨੇ ਅੱਜ ਐਲਾਨ ਕੀਤਾ ਕਿ ਉਸ ਵੱਲੋਂ 2 ਨਵੰਬਰ ਨੂੰ ਨਾਭਾ ਵਿੱਚ ਵਿਸ਼ਾਲ ਰੈਲੀ ਕੀਤੀ ਜਾਵੇਗੀ। ਜਿਸ ਵਿਚ ਐੱਸ ਸੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਬਰਖ਼ਾਸਤ ਕਰਨ ਤੇ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾਵੇਗੀ।

ਪਾਰਟੀ ਨੇ ਸੂਬੇ ਦੀਆਂ ਸਾਰੀਆਂ ਅਨੁਸੂਚਿਤ ਜਾਤੀ ਐੱਸੋਸੀਏਸ਼ਨਾਂ ਨੂੰ ਇੱਕਜੁੱਟ ਹੋ ਕੇ ਦਲਿਤ ਵਿਦਿਆਰਥੀਆਂ ਲਈ ਨਿਆਂ ਮੰਗਣਗੀਆਂ।ਦੱਸ ਦੇਈਏ ਕਿ ਸਾਧੂ ਸਿੰਘ ਧਰਮਸੋਤ ਦਾ ਨਾਮ ਸਕਾਲਰਸ਼ਿਪ ਘੁਟਾਲੇ ਵਿੱਚ ਸਾਹਮਣੇ ਆਇਆ ਸੀ।ਜਿਸ ‘ਚ ਕੈਪਟਨ ਅਮਰਿੰਦਰ ਸਿੰਘ ਨੇ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਹੈ।

ਇਸ ਬਾਬਤ ਫ਼ੈਸਲਾ ਅੱਜ ਹੋਈ ਪਾਰਟੀ ਦੀ 27 ਮੈਂਬਰੀ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ। ਦਲਿਤ ਮਾਮਲਿਆਂ ’ਤੇ ਬਣਾਈ ਪਾਰਟੀ ਦੀ ਇਸ ਕਮੇਟੀ ਦੀ ਮੀ‌ਟਿੰਗ ਦੀ ਪ੍ਰਧਾਨਗੀ ਸੀਨੀਅਰ ਡਾ. ਚਰਨਜੀਤ ਸਿੰਘ ਅਟਵਾਲ ਨੇ ਕੀਤੀ।

ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਅਟਵਾਲ ਅਤੇ ਐੱਸ ਸੀ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ,

” ਨਾਭਾ ਵਿਖੇ 2 ਨਵੰਬਰ ਨੂੰ ਵਿਸ਼ਾਲ ਰੈਲੀ ਕਰ ਕੇ ਧਰਮਸੋਤ ਨੂੰ ਬਰਖ਼ਾਸਤ ਕਰਨ ਤੇ ਗ੍ਰਿਫ਼ਤਾਰ ਕਰਨ ਅਤੇ ਕੇਸ ਸੀ ਬੀ ਆਈ ਹਵਾਲੇ ਕਰਨ ਦੀ ਮੰਗ ਕੀਤੀ ਜਾਏਗੀ।ਇਸ ਤੋਂ ਇਲਾਵਾ ਨਵੰਬਰ ਮਹੀਨੇ ਵਿਚ ਹੀ ਫਗਵਾੜਾ ਵਿਚ ਰੈਲੀ ਕੀਤੀ ਜਾਵੇਗੀ ਤੇ ਮੰਗ ਕੀਤੀ ਜਾਵੇਗੀ ਕਿ ਸਾਬਕਾ ਐੱਸ ਸੀ ਭਲਾਈ ਡਾਇਰੈਕਟਰ ਤੇ ਵਿਧਾਇਕ ਬਣੇ ਬਲਵਿੰਦਰ ਸਿੰਘ ਢਿੱਲੋਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇ ਜੋ ਕਿ 69 ਕਰੋੜ ਰੁਪਏ ਦੇ ਐੱਸ ਸੀ ਸਕਾਲਰਸ਼ਿਪ ਘੁਟਾਲੇ ਦਾ ਮੁੱਖ ਦੋਸ਼ੀ ਹੈ। “

News Credit Abp sanjha

Check Also

ਭਗਵੰਤ ਮਾਨ ਆਪਣੀ ਧੀ ਨੂੰ ਢੋਲ-ਢਮੱਕੇ ਨਾਲ ਘਰ ਲੈ ਕੇ ਪੁੱਜੇ

ਦਰਸ਼ਨ ਸਿੰਘ ਸੋਢੀ ਮੁਹਾਲੀ, 29 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. …