Home / Punjabi News / Several flights cancelled at Srinagar airport due to strong winds: ਤੇਜ਼ ਹਵਾਵਾਂ ਕਾਰਨ ਸ੍ਰੀਨਗਰ ਹਵਾਈ ਅੱਡੇ ’ਤੇ 19 ਉਡਾਣਾਂ ਰੱਦ

Several flights cancelled at Srinagar airport due to strong winds: ਤੇਜ਼ ਹਵਾਵਾਂ ਕਾਰਨ ਸ੍ਰੀਨਗਰ ਹਵਾਈ ਅੱਡੇ ’ਤੇ 19 ਉਡਾਣਾਂ ਰੱਦ

ਸ੍ਰੀਨਗਰ, 28 ਮਾਰਚ

ਸ੍ਰੀਨਗਰ ਹਵਾਈ ਅੱਡੇ ’ਤੇ ਅੱਜ ਤੇਜ਼ ਹਵਾਵਾਂ ਕਾਰਨ ਕਈ ਉਡਾਣਾਂ ਰੱਦ ਕੀਤੀਆਂ ਗਈਆਂ। ਇਸ ਤੋਂ ਇਲਾਵਾ ਕਈ ਉਡਾਣਾਂ ਨੂੰ ਜਾਂ ਤਾਂ ਤਬਦੀਲ ਕੀਤਾ ਗਿਆ ਜਾਂ ਦੇਰੀ ਨਾਲ ਭੇਜਿਆ ਗਿਆ। ਇਹ ਜਾਣਕਾਰੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਸਾਂਝੀ ਕਰਦਿਆਂ ਦੱਸਿਆ ਕਿ 19 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ, ਜਦੋਂ ਕਿ ਦੋ ਉਡਾਣਾਂ ਤੇਜ਼ ਹਵਾਵਾਂ ਕਾਰਨ ਹੋਰ ਹਵਾਈ ਅੱਡਿਆਂ ਵੱਲ ਭੇਜ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਕਈ ਹੋਰ ਉਡਾਣਾਂ ਵਿੱਚ ਦੇਰੀ ਹੋਈ। ਜ਼ਿਕਰਯੋੋਗ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਵਾਦੀ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤੇਜ਼ ਹਵਾਵਾਂ ਚੱਲੀਆਂ। ਅਧਿਕਾਰੀਆਂ ਨੇ ਦੱਸਿਆ ਕਿ ਕੁਝ ਥਾਵਾਂ ’ਤੇ ਹਵਾਵਾਂ ਕਾਰਨ ਜਨ ਜੀਵਨ ਪ੍ਰਭਾਵਿਤ ਹੋਇਆ ਤੇ ਕਈ ਵਾਹਨਾਂ ਨੂੰ ਨੁਕਸਾਨ ਵੀ ਪਹੁੰਚਿਆ ਹੈ। ਪੀਟੀਆਈ


Source link

Check Also

ਮਲੇਸ਼ੀਆ ‘ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ ‘ਚ ਜਿੱਤਿਆ ਸਿਲਵਰ ਮੈਡਲ

Ludhiana Mehreen Kaur: ਧੀਆਂ ਕਿਸੇ ਨਾਲੋਂ ਘੱਟ ਨਹੀਂ ਹੁੰਦੀਆਂ, ਇਸ ਗੱਲ ਨੂੰ ਲੁਧਿਆਣਾ ਦੀ ਪੌਣੇ …