SGPC ਦਫ਼ਤਰ ਵਿਖੇ ਸ਼ਰਧਾਲੂਆਂ ਨੂੰ ਵੀਜਾ ਲੱਗੇ ਪਾਸਪੋਰਟ ਵੰਡੇ
– ਪ੍ਰਕਾਸ਼ ਪੁਰਬ ਮਨਾਉਣ ਲਈ 4 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ
ਅੰਮ੍ਰਿਤਸਰ, 31 ਅਕਤੂਬਰ (ਵਿਸ਼ਵ ਵਾਰਤਾ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1796 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 4 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ, ਜਿਸ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ।
ਪਾਸਪੋਰਟ ਵੰਡਣ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ 1802 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਫ਼ਾਰਤਖ਼ਾਨੇ ਨੇ 1796 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 6 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ। ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਗੁਰਿੰਦਰ ਕੌਰ ਕਰ ਰਹੇ ਹਨ, ਜਦਕਿ ਜਥੇ ਦੇ ਡਿਪਟੀ ਲੀਡਰ ਮੈਂਬਰ ਸ. ਗੁਰਮੀਤ ਸਿੰਘ ਬੂਹ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਇੰਚਾਰਜ ਯਾਤਰਾ ਪਲਵਿੰਦਰ ਸਿੰਘ, ਸਾਬਕਾ ਮੀਤ ਸਕੱਤਰ ਰਾਮ ਸਿੰਘ ਭਿੰਡਰ ਵੀ ਮੌਜੂਦ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post SGPC ਦਫ਼ਤਰ ਵਿਖੇ ਸ਼ਰਧਾਲੂਆਂ ਨੂੰ ਵੀਜਾ ਲੱਗੇ ਪਾਸਪੋਰਟ ਵੰਡੇ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.
Source link
Asian Tribune Your Multilingual Newspaper covering World and local news News