Home / Punjabi News / Soldier injured in Poonch district:ਬਾਰੂਦੀ ਸੁਰੰਗ ਫਟਣ ਕਾਰਨ ਜਵਾਨ ਜ਼ਖ਼ਮੀ

Soldier injured in Poonch district:ਬਾਰੂਦੀ ਸੁਰੰਗ ਫਟਣ ਕਾਰਨ ਜਵਾਨ ਜ਼ਖ਼ਮੀ

ਜੰਮੂ, 21 ਜਨਵਰੀ
ਇੱਥੋਂ ਦੇ ਪੁਣਛ ਜ਼ਿਲ੍ਹੇ ’ਚ ਅੱਜ ਕੰਟਰੋਲ ਰੇਖਾ ਨੇਡ਼ੇ ਬਾਰੂਦੀ ਸੁਰੰਗ ਫਟਣ ਕਾਰਨ ਫੌਜ ਦਾ ਇੱਕ ਜਵਾਨ ਜ਼ਖਮੀ ਹੋ ਗਿਆ। ਇਹ ਜਵਾਨ ਗਸ਼ਤ ਕਰਨ ਵਾਲੇ ਇੱਕ ਦਸਤੇ ’ਚ ਸ਼ਾਮਲ ਸੀ, ਜਿਸ ਵੱਲੋਂ ਕ੍ਰਿਸ਼ਨਾ ਘਾਟੀ ਸੈਕਟਰ ’ਚ ਗਲਤੀ ਨਾਲ ਬਾਰੂਦੀ ਸੁਰੰਗ ’ਤੇ ਪੈਰ ਰੱਖ ਦਿੱਤਾ ਗਿਆ ਤੇ ਬਾਰੂਦੀ ਸੁਰੰਗ ਫਟਣ ਕਾਰਨ ਜਵਾਨ ਗੰਭੀਰ ਜ਼ਖਮੀ ਹੋ ਗਿਆ ਸੀ, ਜਿਸ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਤੇ ਮੁੱਢਲੀ ਸਹਾਇਤਾ ਦਿੱਤੀ ਗਈ। ਦੂਜੇ ਪਾਸੇ ਫੌਜ ਤੇ ਪੁਲੀਸ ਨੇ ਗਣਤੰਤਤਰ ਦਿਵਸ ਤੋਂ ਪਹਿਲਾਂ ਸੁਰੱਖਿਆ ਵਧਾ ਦਿੱਤੀ ਹੈ ਤੇ ਕਈ ਥਾਵਾਂ ’ਤੇ ਸ਼ੱਕੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗੀ।-ਪੀਟੀਆਈ

The post Soldier injured in Poonch district:ਬਾਰੂਦੀ ਸੁਰੰਗ ਫਟਣ ਕਾਰਨ ਜਵਾਨ ਜ਼ਖ਼ਮੀ appeared first on Punjabi Tribune.


Source link

Check Also

Mohali ‘ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ ‘ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ ‘ਚ ਬੰਦ ਕਰ ਕੀਤਾ ਜਬਰ-ਜ਼ਿਨਾਹ

Mohali Gangrape : ਮੋਹਾਲੀ ‘ਚ ਇੱਕ ਵਿਦੇਸ਼ੀ ਵਿਦਿਆਰਥਣ ਨਾਲ ਕਥਿਤ ਤੌਰ ‘ਤੇ ਗੈਂਗਰੇਪ ਦਾ ਮਾਮਲਾ …