Home / Tag Archives: ਵਤ

Tag Archives: ਵਤ

ਵਿੱਤ ਮੰਤਰੀ ਪੰਜਾਬ ਵੱਲੋਂ 2,04,918 ਕਰੋੜ ਰੁਪਏ ਦਾ ਬਜਟ ਪੇਸ਼

ਚਰਨਜੀਤ ਭੁੱਲਰ ਚੰਡੀਗੜ੍ਹ, 5 ਮਾਰਚ ਪੰਜਾਬ ਵਿਧਾਨ ਸਭਾ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇ ਪੇਸ਼ ਕੀਤੇ ਗਏ ਵਿੱਤੀ ਸਾਲ 2024-25 ਦੇ ਬਜਟ ਵਿਚ ਅੱਜ ਨਾ ਕੋਈ ਨਵਾਂ ਟੈਕਸ ਲਾਇਆ ਗਿਆ ਅਤੇ ਨਾ ਹੀ ਵੋਟਰਾਂ ਨੂੰ ਲੁਭਾਉਣ ਲਈ ਕੋਈ ਨਵੇਂ ਐਲਾਨ ਕੀਤੇ ਗਏ। …

Read More »

ਚਾਲੂ ਵਿੱਤੀ ਸਾਲ ਦੀ ਅਕਤੂਬਰ-ਦਸੰਬਰ ਤਿਮਾਹੀ ’ਚ ਦੇਸ਼ ਦੀ ਆਰਥਿਕ ਵਿਕਾਸ ਦਰ 8.4 ਫ਼ੀਸਦ ਰਹੀ: ਸਰਕਾਰੀ ਅੰਕੜੇ

ਨਵੀਂ ਦਿੱਲੀ, 29 ਫਰਵਰੀ ਸਰਕਾਰ ਨੇ ਅੱਜ ਦੇਸ਼ ਦੀ ਆਰਥਿਕ ਵਿਕਾਸ ਦਰ ਦੇ ਅੰਕੜੇ ਜਾਰੀ ਕੀਤੇ ਹਨ। ਉਸ ਨੇ ਦਾਅਵਾ ਕੀਤਾ ਹੈ ਕਿ ਚਾਲੂ ਵਿੱਤੀ ਸਾਲ ਦੀ ਅਕਤੂਬਰ-ਦਸੰਬਰ ਤਿਮਾਹੀ ‘ਚ ਇਹ 8.4 ਫੀਸਦੀ ਰਹੀ, ਜੋ ਇਕ ਸਾਲ ਪਹਿਲਾਂ ਇਸੇ ਤਿਮਾਹੀ ‘ਚ 4.3 ਫੀਸਦੀ ਸੀ। ਅੰਕੜਿਆਂ ਮੁਤਾਬਕ ਮੌਜੂਦਾ ਵਿੱਤੀ ਸਾਲ 2023-2024 …

Read More »

ਮੁਹਾਲੀ: ਸਿੱਧੂ ਮੂਸੇਵਾਲਾ ਦੇ ਸਾਬਕਾ ਵਿੱਤ ਮੈਨੇਜਰ ਬੰਟੀ ਬੈਂਸ ’ਤੇ ਗੋਲੀ ਚੱਲੀ

ਮੁਹਾਲੀ, 27 ਫਰਵਰੀ ਸਿੱਧੂ ਮੂਸੇਵਾਲਾ ਦੇ ਸਾਬਕਾ ਵਿੱਤ ਮੈਨੇਜਰ ਬੰਟੀ ਬੈਂਸ ਨੂੰ ਇਥੋਂ ਦੇ ਸੈਕਟਰ 79 ਸਥਿਤ ਢਾਬੇ ‘ਤੇ ਗੋਲੀ ਮਾਰ ਦਿੱਤੀ ਗਈ। ਹਮਲੇ ਵਿੱਚ ਬੈਂਸ ਵਾਲ-ਵਾਲ ਬਚ ਗਿਆ। ਹਮਲੇ ਤੋਂ ਬਾਅਦ ਉਸ ਨੂੰ ਵਿਦੇਸ਼ ਸਥਿਤ ਗੈਂਗਸਟਰ ਲੱਕੀ ਪਟਿਆਲ ਦੇ ਗਰੁੱਪ ਵੱਲੋਂ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ …

Read More »

ਕੇਂਦਰੀ ਵਿੱਤ ਮੰਤਰਾਲੇ ਨੇ ਸੋਨੇ ਤੇ ਚਾਂਦੀ ’ਤੇ ਦਰਾਮਦ ਡਿਊਟੀ 10 ਫ਼ੀਸਦ ਤੋਂ ਵਧਾ ਕੇ 15% ਕੀਤੀ

ਨਵੀਂ ਦਿੱਲੀ, 23 ਜਨਵਰੀ ਵਿੱਤ ਮੰਤਰਾਲੇ ਨੇ ਸੋਨੇ, ਚਾਂਦੀ ਅਤੇ ਕੀਮਤੀ ਧਾਤ ਦੇ ਸਿੱਕਿਆਂ ‘ਤੇ ਦਰਾਮਦ ਡਿਊਟੀ ਮੌਜੂਦਾ 10 ਫੀਸਦੀ ਤੋਂ ਵਧਾ ਕੇ 15 ਫੀਸਦੀ ਕਰ ਦਿੱਤੀ ਹੈ। ਅਧਿਕਾਰਤ ਨੋਟੀਫਿਕੇਸ਼ਨ ਮੁਤਾਬਕ ਸੋਨੇ-ਚਾਂਦੀ ਦੀਆਂ ਧਾਤਾਂ ਅਤੇ ਕੀਮਤੀ ਧਾਤ ਦੇ ਸਿੱਕਿਆਂ ‘ਤੇ ਹੁਣ 15 ਫੀਸਦੀ ਦਰਾਮਦ ਡਿਊਟੀ ਲੱਗੇਗੀ। ਇਸ ਵਿੱਚ 10 ਫੀਸਦੀ …

Read More »

ਮੁੱਖ ਮੰਤਰੀ ਵੱਲੋਂ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ 17 ਜਨਵਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਨੇੜੇ ਸੜਕ ਹਾਦਸੇ ਵਿੱਚ ਤਿੰਨ ਪੁਲੀਸ ਮੁਲਾਜ਼ਮਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤੀ ਹੈ। ਸ੍ਰੀ ਮਾਨ ਨੇ ਪੀੜਤ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਉਨ੍ਹਾਂ …

Read More »

ਵਿੱਤ ਮੰਤਰੀ ਨਾਲ ਮੀਟਿੰਗ ਤੈਅ ਹੋਣ ਮਗਰੋਂ ਭੁੱਖ ਹੜਤਾਲ ਖ਼ਤਮ, ਧਰਨਾ ਜਾਰੀ

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 21 ਅਕਤੂਬਰ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਨੌਂ ਦਿਨਾਂ ਤੋਂ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਅਪਰੇਟਰਜ਼ ਯੂਨੀਅਨ ਦੀ ਅਗਵਾਈ ਹੇਠ ਇੱਥੋਂ ਨੇੜਲੇ ਪਿੰਡ ਘਰਾਚੋਂ ਵਿਖੇ ਪਾਣੀ ਵਾਲੀ ਟੈਂਕੀ ’ਤੇ‌ ਬੈਠੇ ਤਿੰਨ ਪ੍ਰਦਰਸ਼ਨਕਾਰੀਆਂ ਨੇ ਅੱਜ ਸ਼ਾਮ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ …

Read More »

ਵਿੱਤ ਮੰਤਰੀ ਨੇ ਵਣ ਵਿਭਾਗ ਦੇ ਕੱਚੇ ਕਾਮੇ ਪੱਕੇ ਕਰਨ ਦਾ ਭਰੋਸਾ ਦਿੱਤਾ

ਦਰਸ਼ਨ ਸਿੰਘ ਸੋਢੀ ਮੁਹਾਲੀ, 3 ਅਕਤੂਬਰ ਜੰਗਲਾਤ ਕਾਮਿਆਂ ਦੀ ਸਿਰਮੌਰ ਜਥੇਬੰਦੀ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਗੜ੍ਹਸ਼ੰਕਰ, ਜਰਨਲ ਸਕੱਤਰ ਜਸਵੀਰ ਸਿੰਘ ਸੀਰਾ, ਮੁੱਖ ਸਲਾਹਕਾਰ ਮੱਖਣ ਸਿੰਘ ਵਾਹਿਦਪੁਰੀ ਦੀ ਅਗਵਾਈ ਹੇਠ ਵਣ ਅਤੇ ਜੰਗਲੀ ਜੀਵ ਵਿਭਾਗ ਵਿਚ ਕੰਮ ਕਰਦੇ ਕੱਚੇ ਕਾਮਿਆਂ ਨੂੰ ਪੱਕਿਆ ਕਰਵਾਉਣ ਲਈ ਵਿਭਾਗ ਵੱਲੋਂ …

Read More »

ਪੰਜਾਬ ਦੀ ਅਮਨ-ਕਾਨੂੰਨ ਤੇ ਵਿੱਤੀ ਸਥਿਤੀ ਬਦ ਤੋਂ ਬਦਤਰ: ਸੀਪੀਐੱਮ

ਮਨੋਜ ਸ਼ਰਮਾ ਬਠਿੰਡਾ, 30 ਜੂਨ ਸੀਪੀਆਈਐੱਮ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਅੱਜ ਇਕੇ ਪਾਰਟੀ ‘ਚ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਤੋਂ ਬਾਅਦ ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਕਾਰਪੋਰੇਟ ਅਤੇ ਫਿਰਕੂ ਤਾਕਤਾਂ ਦੇ ਗਠਜੋੜ ਨੂੰ ਆਉਂਦੀਆਂ 2024 ਦੀਆਂ ਲੋਕ ਸਭਾ ਚੋਣਾਂ ਵਿਚ ਹਰਾਉਣ …

Read More »

ਯਮਨ ਦੀ ਰਾਜਧਾਨੀ ’ਚ ਵਿੱਤੀ ਮਦਦ ਵੰਡਣ ਮੌਕੇ ਭਗਦੜ ਮਚਣ ਕਾਰਨ 78 ਮੌਤਾਂ

ਸਨਾ, 20 ਅਪਰੈਲ ਯਮਨ ਦੀ ਰਾਜਧਾਨੀ ਸਨਾ ਵਿਚ ਮੁਸਲਮਾਨਾਂ ਦੇ ਪਵਿੱਤਰ ਰਮਜ਼ਾਨ ਮਹੀਨੇ ਦੌਰਾਨ ਵਿੱਤੀ ਸਹਾਇਤਾ ਵੰਡਣ ਦੇ ਸਮਾਗਮ ਵਿਚ ਦੇਰ ਰਾਤ ਮਚੀ ਭਗਦੜ ਕਾਰਨ ਘੱਟ ਤੋਂ ਘੱਟ 78 ਵਿਅਕਤੀਆਂ ਦੀ ਮੌਤ ਹੋ ਗਈ ਅਤੇ 73 ਜ਼ਖਮੀ ਹੋ ਗਏ। ਘਟਨਾ ਸਥਾਨ ‘ਤੇ ਮੌਜੂਦ ਅਬਦੇਲ ਰਹਿਮਾਨ ਅਹਿਮਦ ਅਤੇ ਯਾਹੀਆ ਮੋਹਸੇਨ ਨੇ …

Read More »

ਸੰਸਦ ਦਾ ਬਜਟ ਸੈਸ਼ਨ 31 ਤੋਂ, ਵਿੱਤ ਮੰਤਰੀ ਪਹਿਲੀ ਫਰਵਰੀ ਨੂੰ ਪੇਸ਼ ਕਰਨਗੇ ਆਮ ਬਜਟ

ਨਵੀਂ ਦਿੱਲੀ, 13 ਜਨਵਰੀ ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋਵੇਗਾ। ਉਸ ਦਿਨ ਰਾਸ਼ਟਰਪਤੀ ਦਰੋਪਦੀ ਮੁਰਮੂ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਟਵੀਟ ਕੀਤਾ, ‘ਬਜਟ ਸੈਸ਼ਨ ਦੀਆਂ 27 ਬੈਠਕਾਂ ਹੋਣਗੀਆਂ ਅਤੇ 6 ਅਪਰੈਲ ਤੱਕ ਚੱਲੇਗਾ। ਸੈਸ਼ਨ ਦਾ …

Read More »