Home / Tag Archives: ਸਗਰਰ (page 2)

Tag Archives: ਸਗਰਰ

ਸੰਗਰੂਰ: ਭਰਾਜ ਵਲੋਂ ਜ਼ਿਲ੍ਹਾ ਅਦਾਲਤੀ ਕੰਪਲੈਕਸ ’ਚ 44 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਕੰਮਾਂ ਦਾ ਉਦਘਾਟਨ

ਗੁਰਦੀਪ ਸਿੰਘ ਲਾਲੀ ਸੰਗਰੂਰ, 7 ਦਸੰਬਰ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਇਥੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਬਾਰ ਰੂਮ ਦੇ ਨਵੀਨੀਕਰਨ ਅਤੇ ਲਾਇਬ੍ਰੇਰੀ ’ਚ ਲਗਾਏ ਏਅਰ ਕੰਡੀਸ਼ਨਰਾਂ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕਾ ਨੇ ਦੱਸਿਆ ਕਿ ਇਨ੍ਹਾਂ ਕੰਮਾਂ ’ਤੇ 44 ਲੱਖ ਰੁਪਏ ਦੀ ਲਾਗਤ ਆਈ ਹੈ …

Read More »

ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਾਂ ਨੇ ਸੰਗਰੂਰ ਦੇ ਡੀਸੀ ਦਫ਼ਤਰ ਅੱਗੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ

ਗੁਰਦੀਪ ਸਿੰਘ ਲਾਲੀ ਸੰਗਰੂਰ, 8 ਨਵੰਬਰ ਆਲ ਪੈਨਸ਼ਨਰਜ਼ ਵੈਲਫ਼ੇਅਰ ਐਸੋਸੀਏਸ਼ਨ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮੁਜ਼ਾਹਰਾ ਕੀਤਾ ਗਿਆ ਅਤੇ ਮੰਗਾਂ ਪ੍ਰਤੀ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਭਲਕੇ 9 ਤੋਂ 11 ਨਵੰਬਰ ਤੱਕ ਵਿਧਾਇਕਾਂ …

Read More »

ਬਰਨਾਲਾ: ਹਰੀਗੜ੍ਹ ਪੁਲ ਨੇੜੇ ਸੰਗਰੂਰ ਦਾ ਵਪਾਰੀ ਤੇ ਡਰਾਈਵਰ ਅਗਵਾ, 7 ਲੱਖ ਦੀ ਫਿਰੌਤੀ ਲੈ ਛੱਡੇ

ਰਵਿੰਦਰ ਰਵੀ ਬਰਨਾਲਾ, 24 ਅਕਤੂਬਰ ਧਨੌਲਾ ਲਾਗੇ ਹਰੀਗੜ੍ਹ ਪੁਲ ਕੋਲ ਅਣਪਛਾਤਿਆਂ ਨੇ ਸੰਗਰੂਰ ਦੇ ਵਪਾਰੀ ਅਤੇ ਉਸ ਦੇ ਡਰਾਈਵਰ ਨੂੰ ਕਾਰ ਸਣੇ ਅਗਵਾ ਕਰ ਲਿਆ। ਉਹ ਵਪਾਰੀ ਤੇ ਡਰਾਈਵਰ ਨੂੰ ਕਈ ਘੰਟੇ ਪਿੰਡਾਂ ਦੇ ਕੱਚੇ ਰਾਹਾਂ ਤੇ ਘੁੰਮਾਉਂਦੇ ਰਹੇ ਅਤੇ ਫਿਰੌਤੀ ਵਜੋਂ 7 ਲੱਖ ਰੁਪਏ ਦੀ ਰਕਮ ਲੈ ਕੇ ਫ਼ਰਾਰ …

Read More »

ਸੰਗਰੂਰ ’ਚ ਮੁੱਖ ਮੰਤਰੀ ਦੀ ਕੋਠੀ ਅੱਗੇ ਆਂਗਣਵਾੜੀ ਵਰਕਰਾਂ ਅਤੇ ਪੁਲੀਸ ਵਿਚਕਾਰ ਖਿੱਚ-ਧੂਹ

ਗੁਰਦੀਪ ਸਿੰਘ ਲਾਲੀ ਸੰਗਰੂਰ, 29 ਸਤੰਬਰ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਆਂਗਣਵਾੜੀ ਵਰਕਰਾਂ ਅਤੇ ਪੁਲੀਸ ਵਿਚਕਾਰ ਖਾਸੀ ਖਿੱਚ-ਧੂਹ ਹੋਈ। ਰੋਹ ਵਿਚ ਆਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਮੁੱਖ ਮੰਤਰੀ ਦਾ ਪੁਤਲਾ ਫ਼ੂਕਿਆਂ। ਆਂਗਣਵਾੜੀ ਵਰਕਰਾਂ ਦੇ ਇਕੱਠੇ ਹੋਣ ਤੋਂ ਥੋੜ੍ਹੀ ਦੇਰ ਪਹਿਲਾਂ ਹੀ ਮੁੱਖ ਮੰਤਰੀ ਦਾ ਕਾਫ਼ਲਾ …

Read More »

ਸੰਗਰੂਰ: ਪੁਲੀਸ ਨੇ 5 ਕਿਲੋ ਅਫੀਮ ਸਣੇ ਮੁਲਜ਼ਮ ਕਾਬੂ ਕੀਤਾ, ਦੋ ਦੀ ਭਾਲ

ਗੁਰਦੀਪ ਸਿੰਘ ਲਾਲੀ ਸੰਗਰੂਰ, 28 ਸਤੰਬਰ ਜ਼ਿਲ੍ਹਾ ਪੁਲੀਸ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਮੂਨਕ ਦੇ ਇਲਾਕੇ ਵਿਚ ਨਾਕੇਬੰਦੀ ਦੌਰਾਨ ਕਾਰ ਸਵਾਰ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 5 ਕਿਲੋ ਅਫੀਮ, 50 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ, ਜਦੋਂ ਕਿ ਕਾਰ ਸਵਾਰ ਦੂਜਾ ਵਿਅਕਤੀ …

Read More »

ਸੰਗਰੂਰ ਜ਼ਿਲ੍ਹਾ ਪੁਲੀਸ ਨੇ 3 ਨਸ਼ਾ ਤਸਕਰਾਂ ਦੀ ਕਰੀਬ 77 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ

ਗੁਰਦੀਪ ਸਿੰਘ ਲਾਲੀ ਸੰਗਰੂਰ, 21 ਸਤੰਬਰ ਇਸ ਜ਼ਿਲ੍ਹੇ ਦੀ ਪੁਲੀਸ ਵਲੋਂ 3 ਨਸ਼ਾ ਤਸਕਰਾਂ ਦੀ 77 ਲੱਖ ਰੁਪਏ ਦੇ ਮੁੱਲ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਜ਼ਿਲ੍ਹਾ ਪੁਲੀਸ ਵਲੋਂ ਹੁਣ ਤੱਕ ਕੁੱਲ 6 ਨਸ਼ਾ ਤਸਕਰਾਂ ਦੀ ਕਰੀਬ ਪੌਣੇ 2 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਜ਼ਿਲ੍ਹਾ ਪੁਲੀਸ ਮੁਖੀ …

Read More »

ਸੰਗਰੂਰ ਪੁਲੀਸ ਨੇ ਮੱਧ ਪ੍ਰਦੇਸ਼ ਤੋਂ 21 ਪਿਸਟਲ ਲਿਆਉਣ ਵਾਲੇ ਅੰਤਰਰਾਜੀ ਗਰੋਹ ਦੇ 2 ਮੈਂਬਰਾਂ ਸਣੇ 5 ਗ੍ਰਿਫ਼ਤਾਰ ਕੀਤੇ

ਗੁਰਦੀਪ ਸਿੰਘ ਲਾਲੀ ਸੰਗਰੂਰ, 12 ਸਤੰਬਰ ਸੰਗਰੂਰ ਜ਼ਿਲ੍ਹਾ ਪੁਲੀਸ ਨੇ ਅੰਤਰਰਾਜੀ ਹਥਿਆਰ ਸਪਲਾਈ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 21 ਪਿਸਟਲ ਬਰਾਮਦ ਕੀਤੇ ਹਨ, ਜੋ ਮੱਧ ਪ੍ਰਦੇਸ਼ ਤੋਂ ਲਿਆਂਦੇ ਗਏ ਸਨ। ਪੁਲੀਸ ਨੇ ਫਿਰੋਜ਼ਪੁਰ ਜੇਲ੍ਹ ’ਚ ਬੰਦ ਗੈਂਗਸਟਰ, ਜਿਸ ਨੇ ਇਹ ਅਸਲਾ ਮੰਗਵਾਇਆ ਸੀ, ਨੂੰ …

Read More »

ਸੰਗਰੂਰ: ਡੀਸੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ’ਚ ਮਿਡ ਡੇਅ ਮੀਲ ਦੀ ਜਾਂਚ ਕੀਤੀ, ਬੱਚਿਆਂ ਨਾਲ ਬੈਠ ਕੇ ਭੋਜਨ ਛਕਿਆ

ਗੁਰਦੀਪ ਸਿੰਘ ਲਾਲੀ ਸੰਗਰੂਰ, 6 ਸਤੰਬਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਵਿਦਿਆਰਥਣਾਂ ਨੂੰ ਮਿਡ ਡੇਅ ਮੀਲ ਤਹਿਤ ਪਰੋਸੇ ਜਾ ਰਹੇ ਭੋਜਨ ਦੀ ਜਾਂਚ ਕੀਤੀ। ਉਨ੍ਹਾਂ ਇਸ ਦੌਰਾਨ ਮਿਡ ਡੇਅ ਮੀਲ ਦੇ ਰਜਿਸਟਰ ਵਿੱਚ ਦਰਜ ਰਾਸ਼ਨ ਸਟਾਕ, ਭੋਜਨ ਨੂੰ ਤਿਆਰ ਕਰਨ ਦੀ …

Read More »

ਸੰਗਰੂਰ ਦੇ ਡਿਪਟੀ ਕਮਿਸ਼ਨਰ ਨੇ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਐਪ ਦੀ ਸ਼ੁਰੂਆਤ ਕੀਤੀ

ਗੁਰਦੀਪ ਸਿੰਘ ਲਾਲੀ ਸੰਗਰੂਰ, 1 ਸਤੰਬਰ ਪੰਜਾਬ ਸਰਕਾਰ ਵੱਲੋਂ ਟੈਕਸ ਚੋਰੀ ਨੂੰ ਰੋਕਣ ਲਈ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ‘ਮੇਰਾ ਬਿੱਲ’ ਐਪ ਤਿਆਰ ਕੀਤੀ ਗਈ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਐਪ ’ਤੇ ਬਿੱਲ ਅਪਲੋਡ ਕਰਨ ਦੀ ਸ਼ੁਰੂਆਤ ਕਰਨ ਮੌਕੇ ਡਿਪਟੀ ਕਮਿਸ਼ਨਰ‌ ਜਤਿੰਦਰ ਜੋਰਵਾਲ ਨੇ ਦੱਸਿਆ ਕਿ …

Read More »

ਸੰਗਰੂਰ ’ਚ ਖੁੱਲ੍ਹੀ ਔਰਗੈਨਿਕ ਕਿਸਾਨ ਹੱਟ, ਏਡੀਸੀ ਵਲੋਂ ਉਦਘਾਟਨ

ਗੁਰਦੀਪ ਸਿੰਘ ਲਾਲੀ ਸੰਗਰੂਰ, 17 ਅਗਸਤ ਇਥੇ ਮਾਨ ਹੋਮਿਓਪੈਥਿਕ ਮੈਡੀਕਲ ਸੈਂਟਰ ਵਿਖੇ ਔਰਗੈਨਿਕ ਕਿਸਾਨ ਹੱਟ ਖੋਲ੍ਹੀ ਗਈ ਹੈ, ਜਿਸ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਲੋਂ ਕੀਤਾ ਗਿਆ। ਇਸ ਮੌਕੇ ਸ੍ਰੀ ਵਾਲੀਆ ਨੇ ਕਿਹਾ ਕਿ ਉੱਦਮੀ ਫਾਰਮਰ ਪ੍ਰੋਡਿਊਸਰ ਕੰਪਨੀ ਬਣਾ ਕੇ ਔਰਗੈਨਿਕ ਕਿਸਾਨ ਹੱਟ ਖੋਲ੍ਹਣਾ ਮਨੁੱਖਤਾ ਦੀ ਵੱਡੀ ਸੇਵਾ …

Read More »