Home / Punjabi News / Tractor March ਕਿਸਾਨਾਂ ਵੱਲੋਂ 26 ਜਨਵਰੀ ਨੂੰ ਦੇਸ਼ ਭਰ ’ਚ ਟਰੈਕਟਰ ਮਾਰਚ ਕੱਢਣ ਦਾ ਐਲਾਨ

Tractor March ਕਿਸਾਨਾਂ ਵੱਲੋਂ 26 ਜਨਵਰੀ ਨੂੰ ਦੇਸ਼ ਭਰ ’ਚ ਟਰੈਕਟਰ ਮਾਰਚ ਕੱਢਣ ਦਾ ਐਲਾਨ

ਸਰਬਜੀਤ ਸਿੰਘ ਭੰਗੂ/ਗੁਰਨਾਮ ਸਿੰਘ ਚੌਹਾਨ

ਪਟਿਆਲਾ/ਪਾਤੜਾਂ, 7 ਜਨਵਰੀ

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਕੇਂਦਰ ਸਰਕਾਰ ਵੱਲੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਮੇਤ ਹੋਰਨਾਂ ਮੰਗਾਂ ਤੇ ਇਨ੍ਹਾਂ ਮੰਗਾਂ ਨੂੰ ਲੈ ਕੇ ਪਿਛਲੇ ਸਵਾ ਮਹੀਨੇ ਤੋਂ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖਿਲਾਫ਼ ਅਪਣਾਏ ਅੜੀਅਲ ਰਵੱਈਏ ਖਿਲਾਫ਼ ਅੱਜ ਦੇਸ਼ਿਵਆਪੀ ਐਕਸ਼ਨ ਦਾ ਐਲਾਨ ਕਰਦਿਆਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਅੱਜ ਢਾਬੀਗੁੱਜਰਾਂ (ਖਨੌਰੀ) ਬਾਰਡਰ ’ਤੇ ਦੋਵਾਂ ਫੋਰਮਾਂ ਦੇ ਆਗੂਆਂ ਦੀ ਹੋਈ ਸਾਂਝੀ ਮੀਟਿੰਗ ਵਿਚ ਲਿਆ ਗਿਆ। ਬੈਠਕ ਵਿਚ ਸੁਖਜੀਤ ਸਿੰਘ ਹਰਦੋਝੰਡੇ, ਸੁਰਜੀਤ ਸਿੰਘ ਫੂਲ, ਅਭਿਮੰਨਿਊ, ਦਿਲਬਾਗ ਸਿੰਘ ਹਰੀਗੜ੍ਹ, ਬੀ.ਐਸ ਸਿਰਸਾ, ਲਖਵਿੰਦਰ ਸਿਰਸਾ ਸਮੇਤ ਕਈ ਹੋਰ ਕਿਸਾਨ ਆਗੂਆਂ ਨੇ ਸ਼ਿਰਕਤ ਕੀਤੀ। ਇਸ ਤੋਂ ਪਹਿਲਾਂ ਦੋਵਾਂ ਹੀ ਫੋਰਮਾਂ ਵੱਲੋਂ 10 ਜਨਵਰੀ ਨੂੰ ਦੇਸ਼ ਭਰ ’ਚ ਕੇਂਦਰ ਸਰਕਾਰ ਦੇ ਪੁਤਲੇ ਅਤੇ 13 ਜਨਵਰੀ ਨੂੰ ਲੋਹੜੀ ਮੌਕੇ ਦੇਸ਼ ਭਰ ’ਚ ਕੇਂਦਰ ਸਰਕਾਰ ਦਾ ਖੇਤੀ ਮੰਡੀਕਰਨ ਬਾਰੇ ਖਰੜੇ ਦੀਆਂ ਕਾਪੀਆਂ ਸਾੜਨ ਦਾ ਐਲਾਨ ਵੀ ਕੀਤਾ ਹੈ।


Source link

Check Also

ਪੰਜਾਬ ਕਲੱਬ ਡਾਂਸਰ ਦਾ ਕਤਲ, ਜਾਣੋ ਕਿਵੇਂ ਫਸਿਆ ਮਕੈਨਿਕ? ਘਰ ਵਾਪਸੀ ਸਮੇਂ ਦੋਵਾਂ ਨੇ ਸੰਬੰਧ ਬਣਾਏ; ਫਿਰ…

Punjab Club Dancer Murder: ਪੰਚਕੂਲਾ ਦੇ ਸੈਕਟਰ-20 ਵਿੱਚ ਹੋਈ ਪੰਜਾਬ ਦੀ ਕਲੱਬ ਡਾਂਸਰ ਦਾ ਕਤਲ …