Varinder Ghuman Death : ਵਰਿੰਦਰ ਘੁੰਮਣ ਦੀ ਮੌਤ ‘ਤੇ ਫੋਰਟਿਸ ਹਸਪਤਾਲ ਨੇ ਜਾਰੀ ਕੀਤਾ ਬਿਆਨ
– ਮੌਤ ਦਾ ਕਾਰਨ ਆਇਆ ਸਾਹਮਣੇ
ਚੰਡੀਗੜ੍ਹ, 10 ਅਕਤੂਬਰ 2025 (ਵਿਸ਼ਵ ਵਾਰਤਾ) – ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਦਾ ਬੀਤੇ ਕੱਲ੍ਹ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ। ਘੁੰਮਣ ਸਰਜਰੀ ਲਈ ਅੰਮ੍ਰਿਤਸਰ ਵਿੱਚ ਸਨ। ਮੋਢੇ ਦੇ ਇਲਾਜ ਦੌਰਾਨ ਦਿਲ ਉਨ੍ਹਾਂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਹਾਲਾਂਕਿ, ਘੁੰਮਣ ਦੇ ਦੋਸਤਾਂ ਨੇ ਹਸਪਤਾਲ ਪ੍ਰਸ਼ਾਸਨ ‘ਤੇ ਲਾਪਰਵਾਹੀ ਵਰਤਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਦੇ ਦੋਸਤਾਂ ਦਾ ਦੋਸ਼ ਹੈ ਕਿ ਘੁੰਮਣ ਦਾ ਸਰੀਰ ਨੀਲਾ ਹੋ ਗਿਆ ਸੀ ਅਤੇ ਹਸਪਤਾਲ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਘੁੰਮਣ ਦੀ ਮੌਤ ਹੋਈ ਹੈ। ਇਸ ‘ਤੇ ਦੋਸਤਾਂ/ਸਮਰਥਕਾਂ ਅਤੇ ਡਾਕਟਰਾਂ ਵਿਚਕਾਰ ਬਹਿਸ ਵੀ ਹੋਈ।
ਇਸ ਵਿਚਾਲੇ ਹੀ ਹਸਪਤਾਲ ਨੇ ਹੁਣ ਇੱਕ ਬਿਆਨ ਜਾਰੀ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ “ਘੁੰਮਣ ਨੂੰ ਦਰਦ ਅਤੇ ਸੱਜੇ ਮੋਢੇ ਨੂੰ ਹਿਲਾਉਣ ਵਿੱਚ ਮੁਸ਼ਕਲ ਕਾਰਨ 6 ਅਕਤੂਬਰ ਨੂੰ ਹਸਪਤਾਲ ਲਿਆਂਦਾ ਗਿਆ ਸੀ।ਜਾਂਚ ਤੋਂ ਬਾਅਦ, ਡਾਕਟਰਾਂ ਨੇ ਆਰਥਰੋਸਕੋਪਿਕ ਰੋਟੇਟਰ ਕਫ ਰਿਪੇਅਰ ਨਾਲ ਬਾਈਸੈਪਸ ਟੈਨੋਡੇਸਿਸ ਸਰਜਰੀ ਦੀ ਸਿਫਾਰਸ਼ ਕੀਤੀ। ਮਰੀਜ਼ ਨੂੰ ਹੋਰ ਕੋਈ ਗੰਭੀਰ ਬਿਮਾਰੀ ਨਹੀਂ ਸੀ।9 ਅਕਤੂਬਰ ਨੂੰ, ਸਰਜਰੀ ਸੁਚਾਰੂ ਢੰਗ ਨਾਲ ਹੋਈ, ਅਤੇ ਮਰੀਜ਼ ਦੀ ਹਾਲਤ ਸਥਿਰ ਰਹੀ। ਹਾਲਾਂਕਿ, ਦੁਪਹਿਰ 3:35 ਵਜੇ ਦੇ ਕਰੀਬ, ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪਿਆ। ਟੀਮ ਨੇ ਤੁਰੰਤ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ। ਪਰ ਲਗਾਤਾਰ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਸ਼ਾਮ 5:36 ਵਜੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।”
ਦੱਸ ਦਈਏ ਕਿ ਵਰਿੰਦਰ ਸਿੰਘ ਘੁੰਮਣ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਜਲੰਧਰ ਦੇ ਮਾਡਲ ਟਾਊਨ ਵਿਖੇ ਸ਼ਮਸ਼ਾਨ ਘਾਟ ‘ਚ ਕੀਤਾ ਗਿਆ। ਉਨ੍ਹਾਂ ਦੇ ਵੱਡੇ ਪੁੱਤਰ ਨੇ ਚਿਤਾ ਨੂੰ ਅਗਨੀ ਦਿੱਤੀ। ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਘੁੰਮਣ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਉਨ੍ਹਾਂ ਦੀ ਅੰਤਿਮ ਯਾਤਰਾ ਵਿਚ ਸਿਆਸੀ ਹਸਤੀਆਂ ਸਮੇਤ ਕਈ ਆਗੂ ਵੀ ਮੌਜੂਦ ਰਹੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post Varinder Ghuman Death : ਵਰਿੰਦਰ ਘੁੰਮਣ ਦੀ ਮੌਤ ‘ਤੇ ਫੋਰਟਿਸ ਹਸਪਤਾਲ ਨੇ ਜਾਰੀ ਕੀਤਾ ਬਿਆਨ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.
Source link
Asian Tribune Your Multilingual Newspaper covering World and local news News