Home / Punjabi News /  Zirakpur ਦੇ ਸਪਾ ਸੈਂਟਰ ‘ਤੇ ਪੁਲਿਸ ਦੀ ਰੇਡ, 2 ਵਿਦੇਸ਼ੀ ਮਹਿਲਾਵਾਂ ਸਮੇਤ 6 ਲੜਕੀਆਂ ਨੂੰ ਕੀਤਾ ਰੈਸਕਿਊ 

 Zirakpur ਦੇ ਸਪਾ ਸੈਂਟਰ ‘ਤੇ ਪੁਲਿਸ ਦੀ ਰੇਡ, 2 ਵਿਦੇਸ਼ੀ ਮਹਿਲਾਵਾਂ ਸਮੇਤ 6 ਲੜਕੀਆਂ ਨੂੰ ਕੀਤਾ ਰੈਸਕਿਊ 

Zirakpur News : ਜ਼ੀਰਕਪੁਰ ਦੇ ਵੀਆਈਪੀ ਰੋਡ ਸਥਿਤ ਇੱਕ ਸਪਾ ਸੈਂਟਰ ‘ਤੇ ਪੁਲਿਸ ਨੇ 10 ਜੂਨ ਨੂੰ ਛਾਪੇਮਾਰੀ ਕੀਤੀ। ਇਸ ਕਾਰਵਾਈ ਦੌਰਾਨ 2 ਵਿਦੇਸ਼ੀ ਮਹਿਲਾਵਾਂ ਸਮੇਤ ਕੁੱਲ 6 ਲੜਕੀਆਂ ਨੂੰ ਰੈਸਕਿਊ ਕੀਤਾ ਗਿਆ। ਪੁਲਿਸ ਨੂੰ ਸ਼ੱਕ ਹੈ ਕਿ ਸਪਾ ਸੈਂਟਰ ਦੀ ਆੜ ਵਿੱਚ ਨਿਯਮਾਂ ਦੇ ਉਲਟ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਸਨ।

ਪੁਲਿਸ ਨੂੰ ਸਪਾ ਸੈਂਟਰ ਵਿੱਚ ਕਥਿਤ ਬੇਨਿਯਮੀਆਂ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਇੱਕ ਟੀਮ ਨੇ ਮੌਕੇ ‘ਤੇ ਪਹੁੰਚ ਕੇ ਸਪਾ ਸੈਂਟਰ ਦੀ ਤਲਾਸ਼ੀ ਲਈ ਅਤੇ ਉੱਥੇ ਮੌਜੂਦ ਕਰਮਚਾਰੀਆਂ ਤੇ ਹੋਰ ਲੋਕਾਂ ਤੋਂ ਪੁੱਛਗਿੱਛ ਕੀਤੀ। ਜਾਂਚ ਦੌਰਾਨ ਪੁਲਿਸ ਨੇ ਰੈਸਕਿਊ ਕੀਤੀਆਂ ਲੜਕੀਆਂ ਦੇ ਦਸਤਾਵੇਜ਼ਾਂ, ਪਛਾਣ ਪੱਤਰਾਂ ਅਤੇ ਉਨ੍ਹਾਂ ਦੀ ਕਾਨੂੰਨੀ ਸਥਿਤੀ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਕਰ ਰਹੀ ਹੈ ਜਾਂਚ

ਇਸ ਤੋਂ ਇਲਾਵਾ ਪੁਲਿਸ ਸਪਾ ਸੈਂਟਰ ਦੇ ਲਾਇਸੈਂਸ, ਰਜਿਸਟਰ, ਕਰਮਚਾਰੀਆਂ ਦੇ ਰਿਕਾਰਡ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਦੀ ਵੀ ਜਾਂਚ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਇਹ ਰੇਡ ਕੀਤੀ ਗਈ ਸੀ। ਉਨ੍ਹਾਂ ਪੁਸ਼ਟੀ ਕੀਤੀ ਕਿ ਮੌਕੇ ਤੋਂ 2 ਵਿਦੇਸ਼ੀ ਮਹਿਲਾਵਾਂ ਸਮੇਤ 6 ਲੜਕੀਆਂ ਨੂੰ ਰੈਸਕਿਊ ਕੀਤਾ ਗਿਆ ਹੈ।

ਮਾਮਲੇ ਦੇ ਸਾਰੇ ਪੱਖਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜੇਕਰ ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਜਾਂ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਸਪਾ ਸੈਂਟਰ ਦੇ ਸੰਚਾਲਕਾਂ ਅਤੇ ਹੋਰ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।


Source link

Check Also

ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਇਸ ਵੱਡੇ ਅਫ਼ਸਰ ਦਾ ਅਚਾਨਕ ਹੋਇਆ ਤਬਾਦਲਾ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ…

Punjab News: ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਹੁਣ …